ਅਹਿਮ ਖਬਰ ! PSEB ਨੇ ਬੋਰਡ ਦੀਆਂ ਕਲਾਸਾਂ ਲਈ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ

0
2379

ਚੰਡੀਗੜ੍ਹ, 6 ਦਸੰਬਰ | ਮੋਹਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ 2025 ਵਿਚ ਹੋਣ ਵਾਲੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਸਤ੍ਰਿਤ ਡੇਟਸ਼ੀਟ ਦਸੰਬਰ ਦੇ ਦੂਜੇ ਹਫ਼ਤੇ ਜਾਰੀ ਕਰ ਦਿੱਤੀ ਜਾਵੇਗੀ। ਸੰਜੀਵ ਸ਼ਰਮਾ ਸਕੱਤਰ PSEB ਨੇ ਦੱਸਿਆ ਕਿ 8ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ, 2025 ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ, 2025 ਤੋਂ ਬੋਰਡ ਦੇ ਪ੍ਰੀਖਿਆ ਕੇਂਦਰਾਂ ‘ਤੇ ਹੋਣਗੀਆਂ। ਬੋਰਡ ਦੀਆਂ ਪ੍ਰੀਖਿਆਵਾਂ ਲਈ ਰਾਜ ਭਰ ਵਿਚ ਲਗਭਗ 2800 ਪ੍ਰੀਖਿਆ ਕੇਂਦਰ ਬਣਾਏ ਜਾਣਗੇ। ਪੇਪਰ ਲੀਕ ਹੋਣ ਦੇ ਮਾਮਲਿਆਂ ਨੂੰ ਰੋਕਣ ਲਈ ਪ੍ਰਸ਼ਨ ਪੱਤਰ ਵਿਚ QR ਕੋਡ ਰੱਖੇ ਜਾਣਗੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)