ਲੁਧਿਆਣਾ ਦੇ SHO ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਹੋਈ ਦਰਦਨਾਕ ਮੌਤ

0
384

 ਲੁਧਿਆਣਾ, 7 ਦਸੰਬਰ | ਲੁਧਿਆਣਾ ਦੇ ਇੱਕ SHO ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਐਸਐਚਓ ਇਨੋਵਾ ਕਾਰ ਵਿਚ ਸਫ਼ਰ ਕਰ ਰਿਹਾ ਸੀ। ਅਮਲੋਹ ਰੋਡ ਤੋਂ ਲੰਘ ਰਹੇ ਐਸ.ਐਚ.ਓ. ਦੀ ਕਾਰ ਅਚਾਨਕ ਚੱਲਦੇ ਟਰੱਕ ਦੇ ਹੇਠਾਂ ਆ ਗਈ। ਹਾਦਸੇ ਤੋਂ ਤੁਰੰਤ ਬਾਅਦ ਵਾਹਨ ਦੀ ਅਗਲੀ ਸੀਟ ‘ਤੇ ਏਅਰਬੈਗ ਖੁੱਲ੍ਹ ਗਏ। ਐਸਐਚਓ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ। ਮ੍ਰਿਤਕ ਅਧਿਕਾਰੀ ਦਾ ਨਾਂ ਦਵਿੰਦਰਪਾਲ ਸਿੰਘ ਹੈ।

ਜਾਣਕਾਰੀ ਅਨੁਸਾਰ ਐਸਐਚਓ ਦਵਿੰਦਰਪਾਲ ਸਿੰਘ ਥਾਣਾ ਮੰਡੀ ਗੋਬਿੰਦਗੜ੍ਹ ਤੋਂ ਆਪਣੇ ਘਰ ਪਰਤ ਰਹੇ ਸਨ। ਗੱਡੀ ਅਚਾਨਕ ਸੰਤੁਲਨ ਗੁਆ ​​ਬੈਠੀ, ਜਿਸ ਕਾਰਨ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਹਾਦਸਾ ਭਿਆਨਕ ਸੀ। ਆਸ-ਪਾਸ ਦੇ ਲੋਕਾਂ ਨੇ ਐਸਐਚਓ ਨੂੰ ਕਾਰ ਵਿਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਐਸਐਚਓ ਦੀ ਮੌਕੇ ’ਤੇ ਹੀ ਮੌਤ ਹੋ ਗਈ। ਐਸਐਚਓ ਦੀ ਖੂਨ ਨਾਲ ਲੱਥਪੱਥ ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਉਸ ਦੇ ਪਰਿਵਾਰ ਦੇ ਆਉਣ ਤੋਂ ਬਾਅਦ ਪੁਲਿਸ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)