ਜਲੰਧਰ, 11 ਦਸੰਬਰ | ਪੰਜਾਬ ਵਿਚ ਜਲੰਧਰ ਨਗਰ ਨਿਗਮ ਚੋਣਾਂ ਲਈ ਭਾਜਪਾ ਤੇ ਆਮ ਆਦਮੀ ਪਾਰਟੀ ਦੀ ਇੱਕ-ਇੱਕ ਸੂਚੀ ਜਾਰੀ ਕਰ ਦਿੱਤੀ ਗਈ ਹੈ। ਭਾਜਪਾ ਨੇ 6 ਵਾਰਡਾਂ ਵਿਚ ਉਮੀਦਵਾਰਾਂ ਦਾ ਫੈਸਲਾ ਨਹੀਂ ਕੀਤਾ ਹੈ। ਸ਼ਹਿਰ ਵਿਚ ਕੁੱਲ 85 ਵਾਰਡ ਹਨ। ਨਾਮਜ਼ਦਗੀ ਦਾਖ਼ਲ ਕਰਨ ਦਾ ਕੱਲ ਆਖਰੀ ਦਿਨ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਨੇਤਾ ਕਾਂਗਰਸ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਹਾਲਾਂਕਿ ਭਾਜਪਾ ਨੇ ਸਭ ਤੋਂ ਪਹਿਲਾਂ ਸੂਚੀ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਪਣੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ 72 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਦੇ ਪੱਛਮੀ ਹਲਕੇ ਵਿਚ 23 ਵਾਰਡ, ਉੱਤਰੀ ਹਲਕੇ ਵਿਚ 24, ਕੇਂਦਰੀ ਹਲਕੇ ਵਿਚ 23 ਅਤੇ ਜਲੰਧਰ ਛਾਉਣੀ ਹਲਕੇ ਵਿਚ ਕੁੱਲ 15 ਵਾਰਡ ਹਨ।
(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)