ਵੱਡੀ ਖਬਰ ! ਵਨ ਨੇਸ਼ਨ-ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ, ਅਗਲੇ ਹਫਤੇ ਸੰਸਦ ‘ਚ ਪੇਸ਼ ਕੀਤਾ ਜਾਵੇਗਾ ਬਿੱਲ

0
106

ਨਵੀਂ ਦਿੱਲੀ, 12 ਦਸੰਬਰ | ਇਕ ਦੇਸ਼, ਇਕ ਚੋਣ ਦੇ ਪ੍ਰਸਤਾਵ ਨੂੰ ਕੇਂਦਰੀ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਬਿੱਲ ਅਗਲੇ ਹਫ਼ਤੇ ਸੰਸਦ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਸਰਕਾਰ ਇਸ ਬਿੱਲ ‘ਤੇ ਸਰਬਸੰਮਤੀ ਬਣਾਉਣਾ ਚਾਹੁੰਦੀ ਹੈ, ਇਸ ਲਈ ਬਿੱਲ ਨੂੰ ਚਰਚਾ ਲਈ ਸੰਸਦ ਤੋਂ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਿਆ ਜਾਵੇਗਾ। ਜੇਪੀਸੀ ਇਸ ਬਿੱਲ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਚਰਚਾ ਕਰੇਗੀ।

ਇਸ ਤੋਂ ਪਹਿਲਾਂ ਸਤੰਬਰ ਵਿਚ ਕੇਂਦਰੀ ਮੰਤਰੀ ਮੰਡਲ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਕੈਬਨਿਟ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਸੀ ਕਿ ‘ਪਹਿਲੇ ਪੜਾਅ ‘ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਇੱਕੋ ਸਮੇਂ ਹੋਣਗੀਆਂ। ਇਸ ਤੋਂ ਬਾਅਦ 100 ਦਿਨਾਂ ਦੇ ਅੰਦਰ ਦੂਜੇ ਗੇੜ ਵਿੱਚ ਨਗਰ ਨਿਗਮ ਚੋਣਾਂ ਕਰਵਾਈਆਂ ਜਾਣਗੀਆਂ।

ਕਮੇਟੀ ਦੀ ਰਿਪੋਰਟ ਮੁਤਾਬਕ ਇਕ ਦੇਸ਼, ਇਕ ਚੋਣ ਲਾਗੂ ਕਰਨ ਲਈ ਕਈ ਵਿਧਾਨ ਸਭਾਵਾਂ ਦਾ ਕਾਰਜਕਾਲ ਘਟਾਇਆ ਜਾਵੇਗਾ।
ਜਿਨ੍ਹਾਂ ਰਾਜਾਂ ਵਿਚ 2023 ਦੇ ਅੰਤ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਨ੍ਹਾਂ ਦਾ ਕਾਰਜਕਾਲ ਵਧਾਇਆ ਜਾ ਸਕਦਾ ਹੈ।
ਜੇਕਰ ਸਾਰੀਆਂ ਧਿਰਾਂ ਲਾਅ ਕਮਿਸ਼ਨ ਦੇ ਪ੍ਰਸਤਾਵ ‘ਤੇ ਸਹਿਮਤ ਹੋ ਜਾਂਦੀਆਂ ਹਨ ਤਾਂ ਇਸ ਨੂੰ 2029 ਤੋਂ ਹੀ ਲਾਗੂ ਕੀਤਾ ਜਾਵੇਗਾ। ਇਸ ਦੇ ਲਈ ਦਸੰਬਰ 2026 ਤੱਕ 25 ਰਾਜਾਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

(Note :ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)