ਹੈਦਰਾਬਾਦ, 13 ਦਸੰਬਰ | ਅਦਾਕਾਰ ਅੱਲੂ ਅਰਜੁਨ ਨੂੰ ਸ਼ੁੱਕਰਵਾਰ 13 ਦਸੰਬਰ ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁਸ਼ਪਾ 2 ਦੇ ਪ੍ਰੀਮੀਅਰ ਮੌਕੇ ਮਚੀ ਭਗਦੜ ਵਿਚ ਇੱਕ ਔਰਤ ਦੀ ਮੌਤ ਦੇ ਮਾਮਲੇ ਵਿਚ ਉਸ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਉਸ ‘ਤੇ ਬਿਨਾਂ ਦੱਸੇ 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਪਹੁੰਚਣ ਦਾ ਦੋਸ਼ ਹੈ। ਇਸ ਕਾਰਨ ਉਥੇ ਵੱਡੀ ਭੀੜ ਇਕੱਠੀ ਹੋ ਗਈ। ਕਈ ਲੋਕ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਨੇ ਸੰਧਿਆ ਥੀਏਟਰ ਦੇ ਪ੍ਰਬੰਧਕ ਅੱਲੂ ਅਰਜੁਨ ਅਤੇ ਉਨ੍ਹਾਂ ਦੀ ਸੁਰੱਖਿਆ ਟੀਮ ਖਿਲਾਫ ਮਾਮਲਾ ਦਰਜ ਕੀਤਾ ਸੀ।
ਅਲੂ ਅਰਜੁਨ ਅਤੇ ਉਨ੍ਹਾਂ ਦੀ ਟੀਮ ਨੇ ਵੀ ਮਹਿਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਸੀ। ਅਦਾਕਾਰ ਨੇ ਮ੍ਰਿਤਕ ਰੇਵਤੀ ਦੇ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟਾਈ ਅਤੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਅਦਾਕਾਰ ਨੇ 25 ਲੱਖ ਰੁਪਏ ਦੀ ਮਦਦ ਦੇਣ ਦਾ ਵੀ ਵਾਅਦਾ ਕੀਤਾ ਸੀ। ਅੱਲੂ ਨੇ ਕਿਹਾ ਸੀ ਕਿ ਉਹ ਇਸ ਘਟਨਾ ਤੋਂ ਦੁਖੀ ਹੈ।