ਸ਼ੰਭੂ ਬਾਰਡਰ ‘ਤੇ ਮਾਹੌਲ ਖ਼ਰਾਬ, ਕਈ ਕਿਸਾਨ ਜ਼ਖਮੀ, ਆਗੂਆਂ ਨੇ ਕਿਸਾਨਾਂ ਦਾ ਜੱਥਾ ਬੁਲਾਇਆ ਵਾਪਸ

0
790

ਚੰਡੀਗੜ੍ਹ, 14 ਦਸੰਬਰ | ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਰਵਾਨਾ ਹੋਏ 101 ਕਿਸਾਨਾਂ ਦੇ ਜਥੇ ਨੂੰ 2 ਘੰਟੇ ਬਾਅਦ ਵਾਪਸ ਬੁਲਾ ਲਿਆ ਗਿਆ। ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋ ਗਏ। ਪੁਲੀਸ ਨੇ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ।

ਇਸ ਮਗਰੋਂ ਕਿਸਾਨਾਂ ਨੇ ਬੈਰੀਕੇਡ ਪੁੱਟਣ ਦੀ ਕੋਸ਼ਿਸ਼ ਕੀਤੀ। ਪੁਲਿਸ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ ਦੇ ਨਾਲ ਹੀ ਵਾਟਰ ਕੈਨਨ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। 10 ਕਿਸਾਨ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਹਰਿਆਣਾ ਪੁਲਿਸ ਦੋ ਵਾਰ ਸਰਹੱਦ ਤੋਂ ਕਿਸਾਨਾਂ ਨੂੰ ਖਦੇੜ ਚੁੱਕੀ ਹੈ।

ਦੂਜੇ ਪਾਸੇ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਰਾਤ 12 ਵਜੇ ਤੱਕ ਬੰਦ ਰਹਿਣਗੀਆਂ।

ਖਨੌਰੀ ਸਰਹੱਦ ‘ਤੇ ਸਾਂਝਾ ਕਿਸਾਨ ਮੋਰਚਾ (ਗੈਰ ਸਿਆਸੀ) ਆਗੂ ਜਗਜੀਤ ਡੱਲੇਵਾਲ ਲਗਾਤਾਰ 19ਵੇਂ ਦਿਨ ਮਰਨ ਵਰਤ ‘ਤੇ ਹਨ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ ਪਰ ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)