ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦੀ ਐਲਾਨ, ਸਰਕਾਰ ਨੇ ਹੁਕਮ ਕੀਤੇ ਜਾਰੀ

0
2354

ਚੰਡੀਗੜ੍ਹ, 23 ਦਸੰਬਰ | ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਉਪਰੋਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ।

ਹੁਕਮਾਂ ਦੀ ਕਾਪੀ ਵਿਚ ਸਪੱਸ਼ਟ ਲਿਖਿਆ ਹੈ ਕਿ ਉਕਤ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)