ਜਲੰਧਰ. ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ 20 ਮਈ ਤੋਂ ਹੁਣ ਤੱਕ ਜਲੰਧਰ ਦਿਹਾਤੀ ਪੁਲਿਸ ਵਲੋਂ ਮਾਸਕ ਨਾ ਪਹਿਨਣ ਵਾਲੇ 5804 ਲੋਕਾਂ ਦੇ ਚਲਾਨ ਕੀਤੇ ਗਏ ਹਨ।
ਐਸ.ਐਸ.ਪੀ. ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ 20 ਮਈ ਤੋਂ 05 ਜੂਨ ਤੱਕ ਜਲੰਧਰ ਦਿਹਾਤੀ ਪੁਲਿਸ ਵਲੋਂ ਮਾਸਕ ਨਾ ਪਹਿਨਣ ਵਾਲੇ 5804 ਲੋਕਾਂ ਨੂੰ 15.89 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 115 ਵਿਅਕਤੀਆਂ ਪਾਸੋਂ 11500 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ 8 ਲੋਕਾਂਨੂੰ 16000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਮਾਸਕ ਨਾ ਪਹਿਨਣ ‘ਤੇ ਕਿਸੇ ਵੀ ਵਿਅਕਤੀ ਨੂੰ 500 ਰੁਪਏ ਜੁਰਮਾਨਾ , ਹੋਮ ਕੁਆਰੰਟੀਨ ਦੀ ਉਲੰਘਣਾ ‘ਤੇ 2000 ਰੁਪਏ ਜੁਰਮਾਨਾ, ਜਨਤਕ ਥਾਵਾਂ ‘ਤੇ ਥੁੱਕਣ ਲਈ 500 ਰੁਪਏ ਜੁਰਮਾਨਾ, ਦੁਕਾਨਦਾਰਾਂ ਅਤੇ ਮਾਲਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ ‘ਤੇ 2000 ਰੁਪਏ ਜੁਰਮਾਨਾ, ਕੀਤਾ ਜਾਵੇਗਾ । ਉਨ੍ਹਾਂ ਅੱਗੇ ਦੱਸਿਆ ਕਿ ਬੱਸਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ ‘ਤੇ 3000 ਰੁਪਏ, ਕਾਰ ਮਾਲਕਾਂ ‘ਤੇ 2000 ਰੁਪਏ, ਆਟੋ ਰਿਕਸ਼ਾ, ਦੋ ਪਹੀਆ ਵਾਹਨ ਮਾਲਕਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ ਕਰਨ ‘ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।
(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ www.fb.com/jalandharbulletin ਪੇਜ ਲਾਇਕ ਕਰੋ ਅਤੇ ਫੇਸਬੁਕ ਗਰੁੱਪ https://bit.ly/3diTrmP ਨਾਲ ਜੁੜੋ)