ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਦੀ ਕੋਸ਼ਿਸ਼, ਖਨੌਰੀ ਬਾਰਡਰ ਪਹੁੰਚੀ ਪੁਲਿਸ

0
685

ਪਟਿਆਲਾ, 30 ਦਸੰਬਰ | ਖਨੌਰੀ ਬਾਰਡਰ ‘ਤੇ 35 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਯਤਨਸ਼ੀਲ ਹੈ। ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਖਨੌਰੀ ਸਰਹੱਦ ’ਤੇ ਪਹੁੰਚ ਗਈ ਹੈ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਹਨ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿਚ ਤਬਦੀਲ ਕਰਨ ਲਈ ਕਿਹਾ ਹੈ। ਅਜਿਹਾ ਨਾ ਹੋਣ ‘ਤੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਇਸ ‘ਤੇ ਕੱਲ ਯਾਨੀ 31 ਦਸੰਬਰ ਨੂੰ ਮੁੜ ਸੁਣਵਾਈ ਹੋਵੇਗੀ।

ਅਜਿਹੇ ‘ਚ ਕੱਲ (29 ਦਸੰਬਰ) ਨੂੰ ਵੀ ਪ੍ਰਸ਼ਾਸਨ ਦੀਆਂ ਟੀਮਾਂ ਨੇ ਖਨੌਰੀ ਸਰਹੱਦ ‘ਤੇ ਪਹੁੰਚ ਕੇ ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਗੱਲਬਾਤ ਕੀਤੀ ਪਰ ਉਨ੍ਹਾਂ ਦੀ ਗੱਲਬਾਤ ਅਸਫਲ ਰਹੀ। ਡੱਲੇਵਾਲ ਨੇ ਬੀਤੀ ਰਾਤ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੋਰਚੇ ’ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਮੋਰਚੇ ਨੂੰ ਕੁਚਲਣ ਦੀ ਕੋਸ਼ਿਸ਼ ਹੈ। ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਖਰੀਦ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।