ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੇ ਦਿੱਤੀ ਚੇਤਾਵਨੀ ਜੇ ਡੱਲੇਵਾਲ ਨੂੰ ਕੁਝ ਹੋਇਆ ਤਾਂ ਕੇਂਦਰ ਨਹੀਂ ਸੰਭਾਲ ਪਾਵੇਗੀ ਹਾਲਾਤ

0
181

ਪਟਿਆਲਾ, 8 ਜਨਵਰੀ | ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 44ਵਾਂ ਦਿਨ ਹੈ। ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਪਾ ਰਹੇ।

ਦੂਜੇ ਪਾਸੇ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਯੋਜਨਾ ਆਉਣ ਵਾਲੇ ਦਿਨਾਂ ਵਿਚ ਜਾਰੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਸਮੇਂ ਸਿਰ ਹੱਲ ਕਰਨੇ ਚਾਹੀਦੇ ਹਨ। ਜੇਕਰ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਕੇਂਦਰ ਸਥਿਤੀ ਨੂੰ ਸੰਭਾਲ ਨਹੀਂ ਸਕੇਗਾ।

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 8.15 ਵਜੇ ਡੱਲੇਵਾਲ ਦੀ ਤਬੀਅਤ ਕਾਫੀ ਵਿਗੜ ਗਈ ਸੀ। ਉਸ ਦਾ ਬਲੱਡ ਪ੍ਰੈਸ਼ਰ 77/45 ਤੋਂ ਹੇਠਾਂ ਅਤੇ ਨਬਜ਼ ਦੀ ਦਰ 38 ਤੋਂ ਹੇਠਾਂ ਆ ਗਈ ਸੀ।

ਡਾਕਟਰਾਂ ਨੇ ਦੱਸਿਆ ਕਿ ਜਦੋਂ ਡੱਲੇਵਾਲ ਦੀਆਂ ਲੱਤਾਂ ਥੋੜ੍ਹੀਆਂ ਉੱਚੀਆਂ ਹੁੰਦੀਆਂ ਹਨ ਤਾਂ ਬਲੱਡ ਪ੍ਰੈਸ਼ਰ ਕੁਝ ਸਥਿਰ ਹੋ ਜਾਂਦਾ ਹੈ, ਨਹੀਂ ਤਾਂ ਬਲੱਡ ਪ੍ਰੈਸ਼ਰ ਅਤੇ ਨਬਜ਼ ਦੀ ਦਰ ਕਾਫੀ ਹੇਠਾਂ ਚਲੀ ਜਾਂਦੀ ਹੈ। ਰਾਤ ਦੇ 2.30 ਵਜੇ ਤੱਕ ਡਾਕਟਰਾਂ ਦੇ ਯਤਨਾਂ ਸਦਕਾ ਬਲੱਡ ਪ੍ਰੈਸ਼ਰ 95/70 ‘ਤੇ ਥੋੜ੍ਹਾ ਸਥਿਰ ਹੋ ਗਿਆ। ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)