ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਦੀ ਕਾਰ ਹਾਦਸੇ ਦਾ ਸ਼ਿਕਾਰ, ਗੰਨਮੈਨ ਜ਼ਖਮੀ

0
44

ਮੋਗਾ, 11 ਜਨਵਰੀ | ਜ਼ਿਲੇ ਦੇ ਬਾਘਾਪੁਰਾਣਾ ਉਪ ਮੰਡਲ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਕਾਰ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ ਤਾਂ ਜੀਂਦ ਨੇੜੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

ਵਿਧਾਇਕ ਦੁਰਘਟਨਾ ਵਿਚ ਵਾਲ-ਵਾਲ ਬਚ ਗਏ ਕਿਉਂਕਿ ਉਹ ਕਿਸੇ ਹੋਰ ਵਾਹਨ ਵਿਚ ਜਾ ਰਹੇ ਸਨ। ਉਸ ਦਾ ਗੰਨਮੈਨ, ਜੋ ਉਸ ਦੀ ਸਰਕਾਰੀ ਗੱਡੀ ਵਿਚ ਸਫ਼ਰ ਕਰ ਰਿਹਾ ਸੀ, ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।