ਖੌਫਨਾਕ ਹਾਦਸਾ ! ਮੋਟਰਸਾਈਕਲ ਸਵਾਰ ਨੌਜਵਾਨ ਦਾ ਸਿਰ ਧੜ ਨਾਲੋਂ ਹੋਇਆ ਵੱਖ, ਟੋਟਿਆਂ ‘ਚ ਵੰਡਿਆ ਗਿਆ ਸਰੀਰ

0
44

ਹੁਸ਼ਿਆਰਪੁਰ, 11 ਜਨਵਰੀ | ਧੁੰਦ ਕਾਰਨ ਹੋਏ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਨੇੜਲੇ ਪਿੰਡ ਚੌਹਾਲ ਵਿਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦਾ ਸਿਰ ਸਰੀਰ ਤੋਂ ਵੱਖ ਹੋ ਗਿਆ ਅਤੇ ਬਾਕੀ ਸਰੀਰ ਦੇ ਟੁੱਕੜੇ-ਟੁੱਕੜੇ ਹੋ ਗਏ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਅਜੈ ਕੁਮਾਰ ਛੋਲੇ-ਕੁਲਚਾ ਵੇਚਦਾ ਸੀ। ਕਿਸੇ ਨੇ ਉਸ ਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਉਸ ਦੇ ਭਰਾ ਦਾ ਹਾਦਸਾ ਹੋ ਗਿਆ ਹੈ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਦੀ ਉਮਰ ਲਗਭਗ 24 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਅਣਪਛਾਤੇ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਜੈ ਕੁਮਾਰ ਪੁੱਤਰ ਮੋਹਨ ਲਾਲ ਵਜੋਂ ਹੋਈ ਹੈ। ਅਜੈ ਕਿਸੇ ਕੰਮ ਲਈ ਗਿਆ ਸੀ ਅਤੇ ਵਾਪਸ ਆਉਂਦੇ ਸਮੇਂ ਉਸ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਸ ਦਾ ਸਿਰ ਸਰੀਰ ਤੋਂ ਵੱਖ ਹੋ ਗਿਆ।