ਲੁਧਿਆਣਾ : ਵਿਆਹ ਸਮਾਗਮ ਤੋਂ ਪਰਤ ਰਹੇ ਭਰਾਵਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ

0
132

ਲੁਧਿਆਣਾ, 21 ਜਨਵਰੀ | ਵਿਆਹ ਸਮਾਗਮ ਤੋਂ ਪਰਤ ਰਹੇ ਦੋ ਚਚੇਰੇ ਭਰਾਵਾਂ ਦੇ ਬਾਈਕ ਨੂੰ ਤੇਜ਼ ਰਫਤਾਰ ਬਾਈਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਜਗਰਾਉਂ ਦੇ ਪਿੰਡ ਕਾਉਂਕੇ ਖੋਸਾ ਦੀ ਹੈ। ਥਾਣਾ ਸਦਰ ਦੇ ਏਐਸਆਈ ਧਰਮਿੰਦਰ ਸਿੰਘ ਅਨੁਸਾਰ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਰਸੂਲਪੁਰ ਮੱਲਾ ਵਜੋਂ ਹੋਈ ਹੈ।

ਪੀੜਤ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਚਚੇਰਾ ਭਰਾ ਹਰਪ੍ਰੀਤ ਪਿੰਡ ਕਿਸ਼ਨਪੁਰਾ ਵਿਚ ਇੱਕ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਆ ਰਹੇ ਸਨ। ਪਿੰਡ ਕਾਉਂਕੇ ਖੋਸਾ ਨੇੜੇ ਸਾਹਮਣਿਓਂ ਆ ਰਹੇ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਨ੍ਹਾਂ ਦੇ ਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ।

ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਹਰਪ੍ਰੀਤ ਨੂੰ ਪਹਿਲਾਂ ਜਗਰਾਉਂ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫ਼ਰ ਕਰ ਦਿੱਤਾ। ਹਰਪ੍ਰੀਤ ਦੀ ਲੁਧਿਆਣਾ ਲਿਜਾਂਦੇ ਸਮੇਂ ਮੌਤ ਹੋ ਗਈ। ਹਾਦਸੇ ਤੋਂ ਬਾਅਦ ਦੋਸ਼ੀ ਮੋਟਰਸਾਈਕਲ ਸਵਾਰ ਮੌਕੇ ‘ਤੇ ਹੀ ਆਪਣਾ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ।

ਪੁਲਿਸ ਨੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਫਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਬਾਈਕ ਸਵਾਰ ਫਰਾਰ ਮੁਲਜ਼ਮ ਨੂੰ ਫੜ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।