ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਹੋਵੇਗਾ ਰਵਾਨਾ।

0
15

ਰਵਾਨਗੀ ਮੌਕੇ ਸੰਗਤ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਉੱਘੀਆਂ ਸਖਸ਼ੀਅਤਾਂ ਹੋਣਗੀਆਂ ਸ਼ਾਮਲ

ਸ਼੍ਰੀਨਗਰ, 19 ਨਵੰਬਰ | 19 ਨਵੰਬਰ ਨੂੰ ਸ੍ਰੀਨਗਰ ਤੋਂ ਰਵਾਨਾ ਹੋ ਕੇ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ, ਗੜ੍ਹਸ਼ੰਕਰ ‘ਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ ਨਗਰ ਕੀਰਤਨ।

19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿੱਚ ਹੋਵੇਗਾ ਪੜਾਅ।