ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ: 7 ਮਹੀਨਿਆਂ ਬਾਅਦ ਜੇਲ੍ਹ ’ਚੋਂ ਆਉਣਗੇ ਬਾਹਰ

0
57

ਜਲੰਧਰ/ਪਟਿਆਲਾ, 2 ਫਰਵਰੀ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਮਾਮਲੇ ਵਿੱਚ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਪਿਛਲੇ ਸੱਤ ਮਹੀਨਿਆਂ ਤੋਂ ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਬੰਦ ਸਨ।

ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ ਨੋਟ ਕੀਤਾ ਕਿ ਮਾਮਲੇ ਦੀ ਚਾਰਜਸ਼ੀਟ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਹੈ ਅਤੇ ਮਜੀਠੀਆ ਲੰਬੇ ਸਮੇਂ ਤੋਂ ਹਿਰਾਸਤ ਵਿੱਚ ਹਨ। ਇਹ ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2025 ਵਿੱਚ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ’ਤੇ ਕਰੋੜਾਂ ਰੁਪਏ ਦੀ ਬੇਹਿਸਾਬੀ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਸਨ।



ਜ਼ਮਾਨਤ ਮਿਲਣ ਦੀ ਖ਼ਬਰ ਆਉਂਦਿਆਂ ਹੀ ਅਕਾਲੀ ਦਲ ਦੇ ਖੇਮੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਮਜੀਠੀਆ ਦੇ ਵਕੀਲਾਂ ਅਨੁਸਾਰ, ਕਾਨੂੰਨੀ ਪ੍ਰਕਿਰਿਆ ਪੂਰੀ ਹੁੰਦਿਆਂ ਹੀ ਉਹ ਅੱਜ ਸ਼ਾਮ ਜਾਂ ਭਲਕੇ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਸ ਫੈਸਲੇ ਨੂੰ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਲਈ ਇੱਕ ਵੱਡੇ ਮਨੋਵਿਗਿਆਨਕ ਹੁਲਾਰੇ ਵਜੋਂ ਦੇਖਿਆ ਜਾ ਰਿਹਾ ਹੈ।