ਵੱਡੀ ਖਬਰ : ਫਾਇਰਿੰਗ ਮਾਮਲੇ ‘ਚ ਏਸੀਪੀ, ਐਸਐਚਓ ਮੁਅੱਤਲ

0
649

ਜਲੰਧਰ, 1 ਮਾਰਚ | ਮੋਤਾ ਸਿੰਘ ਨਗਰ ਸਥਿਤ ਵਰਦਾਨ ਮੈਡੀਕਲ ਸੈਂਟਰ ‘ਚ ਹੋਈ ਫਾਇਰਿੰਗ ਘਟਨਾ ਤੋਂ ਬਾਅਦ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਏਸੀਪੀ ਮਾਡਲ ਟਾਊਨ ਪਰਮਿੰਦਰ ਸਿੰਘ ਅਤੇ ਥਾਣਾ ਨੰਬਰ 6 ਦੀ ਐਸਐਚਓ ਗੌਰੀ ਨੂੰ ਅੱਜ ਮੁਅੱਤਲ (Suspend) ਕਰ ਦਿੱਤਾ, ਕਿਉਂਕਿ ਮਾਮਲੇ ਦੀ ਜਾਂਚ ਦੌਰਾਨ ਲਾਪਰਵਾਹੀ ਦੇ ਤੱਥ ਸਾਹਮਣੇ ਆਏ।

ਸ਼ਹਿਰ ਵਿੱਚ ਲਗਾਤਾਰ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉੱਚ ਅਧਿਕਾਰੀਆਂ ਨੇ ਇਸ ਘਟਨਾ ਦੀ ਸਮੀਖਿਆ ਕੀਤੀ। ਇਸ ਦੌਰਾਨ ਸੰਬੰਧਤ ਅਧਿਕਾਰੀਆਂ ਦੀ ਭੂਮਿਕਾ ‘ਤੇ ਸਵਾਲ ਉਠੇ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੁਅੱਤਲੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਵਿਸਥਾਰਪੂਰਵਕ ਜਾਂਚ (Investigation) ਜਾਰੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨ-ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।