6 ਅਪ੍ਰੈਲ ਦੀ ‘ਪੰਜਾਬ ਬਚਾਓ ਰੈਲੀ’ ਲਈ ਅਕਾਲੀ ਵਰਕਰਾਂ ਵਿੱਚ ਉਤਸ਼ਾਹ

0
2515

ਮੁਕਤਸਰ ਵਿੱਚ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਵਰਕਰਾਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 07 ਮਾਰਚ | 6 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ “ਪੰਜਾਬ ਬਚਾਓ ਰੈਲੀ” ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸੰਬੰਧੀ ਮੁਕਤਸਰ ਵਿੱਚ ਅਕਾਲੀ ਆਗੂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਵਰਕਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।



ਮੀਟਿੰਗ ਦੌਰਾਨ 6 ਅਪ੍ਰੈਲ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਪਾਰਟੀ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ। ਆਗੂਆਂ ਨੇ ਵਰਕਰਾਂ ਨੂੰ ਰੈਲੀ ਦੀ ਸਫਲਤਾ ਲਈ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਮਸਲਿਆਂ ਨੂੰ ਉਠਾਉਣ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਇਹ ਰੈਲੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਦੀ ਭਾਗੀਦਾਰੀ ਨਾਲ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਅਹਿਮ ਸੰਦੇਸ਼ ਦੇਵੇਗੀ।