ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਅਬਦੁਲਬਾਰੀ ਸਲਮਾਨੀ ਸਮੇਤ ਸਮੂਹ ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਦੀ ਮੁਬਾਰਕਬਾਦ

0
1829

ਜਲੰਧਰ | ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਮਾਲੇਰਕੋਟਲਾ ਦੇ ਦੌਰੇ ਤੋਂ ਬਾਅਦ ਜਲੰਧਰ ਪਹੁੰਚੇ, ਜਿੱਥੇ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਬਦੁਲਬਾਰੀ ਸਲਮਾਨੀ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਬਦੁਲਬਾਰੀ ਸਲਮਾਨੀ ਸਮੇਤ ਸੂਬੇ ਦੇ ਸਾਰੇ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਫਿਤਰ ਦੀ ਦਿਲੋਂ ਮੁਬਾਰਕਬਾਦ ਦਿੱਤੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਬਦੁਲਬਾਰੀ ਸਲਮਾਨੀ ਨੇ ਕਿਹਾ ਕਿ ਪੰਜਾਬ ਵਿੱਚ ਹਰ ਧਰਮ ਦੇ ਲੋਕਾਂ ਨੂੰ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਪਹਿਲਾਂ ਦੇ ਮੈਨਿਫੈਸਟੋ ਵਿੱਚ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਈਦ-ਉਲ-ਫਿਤਰ ਦੇ ਮੌਕੇ ’ਤੇ ਮਾਲੇਰਕੋਟਲਾ ਵਿੱਚ ਮੈਡੀਕਲ ਕਾਲਜ ਅਤੇ 200 ਬੈੱਡਾਂ ਵਾਲੇ ਆਧੁਨਿਕ ਹਸਪਤਾਲ ਦੇ ਨਿਰਮਾਣ ਦੀ ਘੋਸ਼ਣਾ ਵੀ ਕੀਤੀ, ਜੋ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦਾ ਹੈ।

ਇਸ ਮੌਕੇ ’ਤੇ ਪਵਨ ਟੀਨੂ (ਹਲਕਾ ਇੰਚਾਰਜ ਆਦਮਪੁਰ), ਕਾਕੂ ਅਹਲੂਵਾਲੀਆ, ਮੰਗਲ ਸਿੰਘ ਬੰਸੀ, ਮੁਹੰਮਦ ਸ਼ੋਏਬ ਅਤੇ ਮੁਹੰਮਦ ਸੋਹੈਲ ਵੀ ਮੌਜੂਦ ਸਨ।