ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਸਿਰਫ 4 ਸਾਲਾਂ ‘ਚ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ

0
18

ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ ‘ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ।

‘ਆਪ’ ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲਾਂ ਹੀ ਬਣ ਚੁੱਕੇ ਹਨ ਅਤੇ 1.65 ਲੱਖ ਲੋਕਾਂ ਨੇ ਇਸ ਨਾਲ ਇਲਾਜ ਦਾ ਲਾਭ ਉਠਾਇਆ ਲਿਆ ਹੈ। ਆਪਣੇ ਵਿਰੁੱਧ ਦੋਸ਼ਾਂ ਅਤੇ ਕਾਨੂੰਨੀ ਕਾਰਵਾਈਆਂ ਦਾ ਹਵਾਲਾ ਦਿੰਦੇ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ “ਕੰਮ ਦੀ ਰਾਜਨੀਤੀ” ਨੂੰ ਰੋਕਣ ਲਈ ਲਈ ਮੈਨੂੰ ਅਤੇ ਮੇਰੀ ਪਾਰਟੀ ਦੇ ਹੋਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਅਤੇ ਅਦਾਲਤ ਦੇ ਫ਼ੈਸਲੇ ਨੇ ਉਨ੍ਹਾਂ ਦੀ “ਕੱਟੜ ਇਮਾਨਦਾਰੀ” (ਕੱਟੜ ਇਮਾਨਦਾਰੀ) ਨੂੰ ਕਾਇਮ ਰੱਖਿਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦਿੱਲੀ ਨਾਲ ਤੁਲਨਾ ਕਰਦਿਆਂ ਪੰਜਾਬ ਦੇ ਵੋਟਰਾਂ ਨੂੰ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸਾਵਧਾਨ ਕਰਦਿਆਂ ਕਿਹਾ ਕਿ ਜੇ ਬੀਜੇਪੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਦਿੱਲੀ ਵਾਂਗ ਮੁਫਤ ਬਿਜਲੀ, ਸਿਹਤ ਸੰਭਾਲ ਅਤੇ ਹੋਰ ਜਨਤਕ ਸੇਵਾਵਾਂ ਵਰਗੇ ਭਲਾਈ ਉਪਾਵਾਂ ਨੂੰ ਵਾਪਸ ਲੈ ਲਵੇਗੀ।
ਲਗਭਗ 2 ਕਰੋੜ ਲੋਕਾਂ ਤੋਂ ਵੱਧ ਨੇ ਇਲਾਜ ਕਰਵਾਇਆ ਹੈ ਅਤੇ ਆਪਣੀਆਂ ਅਸੀਸਾਂ ਦਿੱਤੀਆਂ। ਪਿਛਲੇ ਚਾਰ ਸਾਲਾਂ ਵਿੱਚ, ਅਸੀਂ ਤੁਹਾਡੀਆਂ ਅਸੀਸਾਂ ਕਮਾਈਆਂ ਹਨ, ਨਾ ਕਿ ਪੈਸਾ।