ਹਾਦਸੇ ‘ਚ 10ਵੀਂ ‘ਚ ਪੜ੍ਹਦੇ ਬੱਚੇ ਨੂੰ ਮਿਲੀ ਦਰਦਨਾਕ ਮੌਤ, ਦਿਮਾਗ ਸਿਰ ‘ਚੋਂ ਨਿਕਲਿਆ ਬਾਹਰ

0
502

ਮੋਗਾ, 18 ਨਵੰਬਰ | ਨਿਹਾਲ ਸਿੰਘ ਵਾਲਾ ਵਿਚ ਕਾਰ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਬੱਚੇ ਦਾ ਦਿਮਾਗ਼ ਨਿਕਲ ਗਿਆ। ਉਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਂ ਜਸਪ੍ਰੀਤ ਸਿੰਘ ਹੈ। ਉਹ ਆਪਣੇ ਦੋਸਤ ਕਰਨ ਨਾਲ ਮੋਟਰਸਾਈਕਲ ‘ਤੇ ਦੁੱਧ ਇਕੱਠਾ ਕਰਨ ਜਾ ਰਿਹਾ ਸੀ। ਦੋਵਾਂ ਦੀ ਉਮਰ 16 ਸਾਲ ਦੇ ਕਰੀਬ ਹੈ ਅਤੇ ਉਹ 10ਵੀਂ ਜਮਾਤ ਵਿਚ ਪੜ੍ਹਦੇ ਹਨ। ਰਸਤੇ ਵਿਚ ਇੱਕ ਕਾਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ। ਇਸ ਵਿਚ ਜਸਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਕਰਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੇ ਚਾਚਾ ਕੁਲਦੀਪ ਸਿੰਘ ਨੇ ਦੱਸਿਆ ਕਿ ਬੱਚੇ ਦੁੱਧ ਲੈਣ ਜਾ ਰਹੇ ਸਨ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ। ਉਸ ਨੇ ਪੁਲਿਸ ਵਿਭਾਗ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਸਬ-ਇੰਸਪੈਕਟਰ ਮੰਗਲ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਲਾਸ਼ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਮੋਟਰਸਾਈਕਲ ਸਵਾਰ ਬੱਚਿਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 15 ਸਾਲਾ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਦੂਜਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)