10ਵੀਂ ਦੀ ਵਿਦਿਆਰਥਣ ਨੂੰ ਟਰੱਕ ਨੇ ਮਾਰੀ ਭਿਆਨਕ ਟੱਕਰ, ਦਰਦਨਾਕ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
986

ਅੰਮ੍ਰਿਤਸਰ | ਮਜੀਠਾ ਰੋਡ ਬਾਈਪਾਸ ‘ਤੇ ਉਸ ਸਮੇਂ ਇਕ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇਕ ਨਿੱਜੀ ਸਕੂਲ ਦੀ ਦਸਵੀਂ ਜਮਾਤ ਵਿਚ ਪੜ੍ਹਦੀ ਲੜਕੀ ਛੁੱਟੀ ਤੋਂ ਬਾਅਦ ਆਪਣੇ ਘਰ ਪਿੰਡ ਰਈਆ ਜਾ ਰਹੀ ਸੀ, ਦਾ ਰਸਤੇ ਵਿਚ ਐਕਸੀਡੈਂਟ ਹੋ ਗਿਆ ਤੇ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਮੌਕੇ ਪੁਲਿਸ ਚੌਕੀ ਮਜੀਠਾ ਰੋਡ ਬਾਈਪਾਸ ਦੇ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਨਾਂ ਪ੍ਰਦੀਪ ਕੌਰ ਹੈ ਅਤੇ ਉਹ ਸਕੂਲ ਵਿਚ ਛੁੱਟੀ ਹੋਣ ਤੋਂ ਬਾਅਦ ਰਈਆ ਵਿਖੇ ਆਪਣੇ ਘਰ ਜਾ ਰਹੀ ਸੀ ਤੇ ਪੁਲ ਤੋਂ ਉਤਰਦੇ ਸਮੇਂ ਐਕਟਿਵਾ ‘ਤੇ ਸਵਾਰ ਸੀ ਕਿ ਅਚਾਨਕ ਇਸਦਾ ਟਰੱਕ ਨਾਲ ਐਕਸੀਡੈਂਟ ਹੋ ਗਿਆ ਅਤੇ ਇਸਦੀ ਟਰੱਕ ਦੇ ਪਿਛਲੇ ਟਾਇਰ ਹੇਠ ਆਉਣ ਨਾਲ ਮੌਤ ਹੋ ਗਈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦਾ ਪਤਾ ਲੱਗਣ ‘ਤੇ ਮ੍ਰਿਤਕ ਲੜਕੀ ਦੇ ਪਰਿਵਾਰ ਵਾਲੇ ਵੀ ਪਹੁੰਚ ਗਏ ਅਤੇ ਟਰੱਕ ਡਰਾਈਵਰ ਨੂੰ ਵੀ ਕਾਬੂ ਕਰ ਲਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ, ਉਥੇ ਹੀ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਗੱਲ ਕਰਨ ਦੇ ਹਾਲਾਤ ਵਿਚ ਨਹੀਂ ਸਨ।