ਅੰਮ੍ਰਿਤਸਰ | ਅੰਮ੍ਰਿਤਸਰ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ 12 ਸਾਲ ਦੀ ਬੱਚੀ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ। ਇਸ ਮਾਮਲੇ ਵਿਚ ਲੜਕੀ ਦੇ ਪਿਤਾ ਨੇ ਜਬਰ-ਜ਼ਨਾਹ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਨਾਲ ਹੀ ਇਕ NGO ਬੱਚੀ ਦੀ ਮਦਦ ਲਈ ਅੱਗੇ ਆਈ ਹੈ।
ਸਮਾਜ ਸੇਵੀ ਸੰਸਥਾ ਬੱਚੀ ਦੀ ਮਦਦ ਲਈ ਅੱਗੇ ਆਈਆਂ ਹਨ। ਪੁਲਿਸ ਨੇ ਪੀੜਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਖਬਰ ਤੋਂ ਬਾਅਦ ਹਰ ਕੋਈ ਗੱਲ ਸੁਣ ਕੇ ਦੰਗ ਰਹਿ ਗਿਆ ਹੈ। ਲੜਕੀ ਦਾ ਪਰਿਵਾਰ ਫਗਵਾੜਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਬੱਚੀ ਦੀ ਮਾਂ 2 ਸਾਲ ਪਹਿਲਾਂ ਘਰੋਂ ਚਲੀ ਗਈ ਸੀ। ਫਿਲਹਾਲ ਡਾਕਟਰਾਂ ਦੀ ਟੀਮ ਬੱਚੇ ਅਤੇ ਮਾਂ ਦੀ ਸਿਹਤ ਲਈ ਕੰਮ ਕਰ ਰਹੀ ਹੈ।