ਗੜ੍ਹਸ਼ੰਕਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ ਬੰਗਾ ਰੋਡ ‘ਤੇ ਪਿੰਡ ਡੇਰੋਂ ਲਾਗੇ ਵੀਰਵਾਰ ਰਾਤ ਨੂੰ ਇੱਕ ਦਰੱਖਤ ਨਾਲ ਟਕਰਾਉਣ ‘ਤੇ ਤੇਜ਼ ਰਫਤਾਰ ਸਕੂਟੀ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਵੀਰ ਸਿੰਘ ਪੁੱਤਰ ਮਨੀ ਉਮਰ 16 ਸਾਲ ਪਿੰਡ ਡਘਾਮ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ।

ਸ਼ੁੱਕਰਵਾਰ ਸਵੇਰੇ ਰਾਹਗੀਰਾਂ ਨੇ ਸੜਕ ਦੇ ਇਕ ਪਾਸੇ ਸਕੂਟੀ ਅਤੇ ਲਾਸ਼ ਵੇਖੀ ਤਾਂ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਹਾਜ਼ਰ ਲੋਕਾਂ ਦਾ ਕਹਿਣਾ ਹੈ ਕਿ ਨਵੀਂ ਬਣੀ ਸੜਕ ਦੇ ਆਲੇ-ਦੁਆਲੇ ਬਰਮ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਐੱਸ.ਆਈ. ਕੁਲਦੀਪ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰੱਖਿਆ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।