ਖੁਦ ਨੂੰ ਕੁਆਰਾ ਦੱਸ 17 ਸਾਲਾ ਕੁੜੀ ਨੂੰ ਪ੍ਰੇਮ ਜਾਲ ‘ਚ ਫਸਾ ਕੇ ਬਣਾਇਆ ਹਵਸ ਦਾ ਸ਼ਿਕਾਰ

0
2945

ਹੁਸ਼ਿਆਰਪੁਰ (ਅਮਰੀਕ ਕੁਮਾਰ) | ਇੱਕ ਪਾਸੇ ਜਿੱਥੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਅਰੇ ਹੇਠ ਲਗਾਤਾਰ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਅਜੇ ਵੀ ਸਮਾਜ ਵਿਰੋਧੀ ਅਨਸਰਾਂ ਵੱਲੋਂ ਦੁਸ਼ਕਰਮ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਗੜ੍ਹਸ਼ੰਕਰ ਵਿਖੇ ਮਾਹਿਲਪੁਰ ਦੇ ਇੱਕ ਪਿੰਡ ‘ਚੋਂ ਸਾਹਮਣੇ ਆਇਆ ਹੈ, ਜਿਥੇ 17 ਸਾਲਾ ਦਲਿਤ ਕੁੜੀ ਨੂੰ ਪਿਆਰ ਦੇ ਜਾਲ ‘ਚ ਫਸਾ ਕੇ ਹਵਸ ਦਾ ਸ਼ਿਕਾਰ ਬਣਾਇਆ ਗਿਆ।

ਇਸ ਸਬੰਧੀ ਪੀੜਤ ਲੜਕੀ ਨੇ ਐੱਸਐੱਸਪੀ ਹੁਸ਼ਿਆਰਪੁਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੀੜਤਾ ਨੇ ਦੱਸਿਆ ਕਿ ਉਹ ਇਕ ਵਿਆਹ ਵਿੱਚ ਗਈ ਸੀ, ਉਥੇ ਉਸ ਨੂੰ ਇੱਕ ਵਿਅਕਤੀ ਮਿਲਿਆ, ਜਿਸ ਨੇ ਆਪਣਾ ਨਾਂ ਜਸਵੀਰ ਜੱਸੀ ਪਿੰਡ ਪੱਦੀ ਸੂਰਾ ਸਿੰਘ ਦੱਸਿਆ।

ਉਸ ਨੇ ਉਸ ਕੋਲੋਂ ਫੋਨ ਨੰਬਰ ਮੰਗਿਆ ਪਰ ਉਸ ਦੇ ਮਨ੍ਹਾ ਕਰਨ ‘ਤੇ ਲੜਕਾ ਉਸ ਦਾ ਪਿੱਛਾ ਕਰਨ ਲੱਗਾ ਅਤੇ ਕਿਸੇ ਤਰ੍ਹਾਂ ਉਸ ਨੇ ਨੰਬਰ ਲੈ ਲਿਆ ਅਤੇ ਫੋਨ ਕਰਕੇ ਕਹਿਣ ਲੱਗਾ ਕਿ ਉਹ ਉਸ ਨੂੰ ਪਿਆਰ ਕਰਦਾ ਹੈ ਤੇ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ ਤੇ ਵਿਸ਼ਵਾਸ ਵਿੱਚ ਲੈ ਕੇ ਮੇਰੇ ਨਾਲ ਸਬੰਧ ਬਣਾਉਣ ਲੱਗ ਪਿਆ।

ਪੀੜਤ ਲੜਕੀ ਨੇ ਦੱਸਿਆ ਕਿ ਜਦੋਂ ਉਸ ਨੇ ਜਸਵੀਰ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਉਹ ਪਹਿਲਾਂ ਟਾਲਮਟੋਲ ਕਰਦਾ ਰਿਹਾ ਅਤੇ ਫਿਰ ਮਨ੍ਹਾ ਕਰ ਦਿੱਤਾ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗਾ।

ਉਹ ਇਸ ਦੀ ਸ਼ਿਕਾਇਤ ਪੁਲਿਸ ਚੌਕੀ ਸੈਲਾ ਦੇਣ ਪੁੱਜੀ ਤਾਂ ਉਸ ਨੂੰ ਪਤਾ ਲੱਗਾ ਕਿ ਉਹ ਪਹਿਲਾਂ ਤੋਂ ਵਿਆਹਿਆ ਹੋਇਆ ਹੈ। ਇਸ ਤੋਂ ਬਾਅਦ ਪੀੜਤਾ ਨੇ ਪੁਲਿਸ ਨੂੰ ਕਾਰਵਾਈ ਲਈ ਦਰਖ਼ਾਸਤ ਦਿੱਤੀ ਪਰ ਕੋਈ ਸੁਣਵਾਈ ਨਹੀਂ ਹੋਈ।

ਇਸ ਤੋਂ ਬਾਅਦ ਪੀੜਤਾ ਨੇ ਐੱਸਐੱਸਪੀ ਨੂੰ ਦਰਖ਼ਾਸਤ ਦੇ ਕੇ ਕਾਰਵਾਈ ਦੀ ਮੰਗ ਕੀਤੀ। ਪੀੜਤਾ ਨੇ ਇਨਸਾਫ ਨਾ ਮਿਲਣ ‘ਤੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਗੱਲ ਕਹੀ। ਥਾਣਾ ਮਾਹਿਲਪੁਰ ਪੁਲਿਸ ਨੇ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)