ਖੰਨਾ| ਖੰਨਾ ਦੇ ਪਿੰਡ ਬਾਬਰਪੁਰ ਦੀ ਰਹਿਣ ਵਾਲੀ 22 ਸਾਲਾ ਲੜਕੀ ਨੂੰ ਸੱਪ ਨੇ ਡੱਸ ਲਿਆ। ਸੱਪ ਦਾ ਜ਼ਹਿਰ ਪੂਰੇ ਸਰੀਰ ਵਿਚ ਫੈਲਣ ਨਾਲ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਮਿੰਦਰ ਕੌਰ ਵਾਸੀ ਪਿੰਡ ਬਾਬਰਪੁਰ (ਮਲੌਦ) ਵਜੋਂ ਹੋਈ। ਲੜਕੀ ਨੂੰ ਹਸਪਤਾਲ ਲਿਜਾਣ ਵਿਚ ਦੇਰੀ ਹੋ ਗਈ ਜਿਸ ਨਾਲ ਜ਼ਹਿਰ ਉਸ ਦੇ ਸਰੀਰ ਵਿਚ ਫੈਲ ਗਿਆ । ਜਿਸ ਕਰਕੇ ਉਸ ਦੀ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ।
ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਖੰਨਾ ਦੇ ਸਿਵਲ ਹਸਪਤਾਲ ‘ਚ ਰੱਖਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਮਿੰਦਰ ਕੌਰ ਘਰ ਵਿਚ ਖਾਣਾ ਬਣਾ ਰਹੀ ਸੀ ਕਿ ਇਸ ਦੌਰਾਨ ਜਦੋਂ ਮੀਂਹ ਪੈਣ ਲੱਗਾ ਤਾਂ ਉਹ ਪਾਥੀਆਂ ਦਾ ਗੁਹਾਰਾ ਢਕਣ ਲੱਗੀ।
ਗੁਹਾਰੇ ਦੇ ਵਿਚਕਾਰ ਇਕ ਸੱਪ ਬੈਠਾ ਸੀ, ਜਿਸ ਨੇ ਹਰਮਿੰਦਰ ਦੇ ਪੈਰ ਉਪਰ ਡੰਗ ਮਾਰਿਆ। ਹਰਮਿੰਦਰ ਨੇ ਸੱਪ ਨੂੰ ਜਾਂਦੇ ਦੇਖਿਆ ਤਾਂ ਰੌਲਾ ਪਾ ਦਿੱਤਾ। ਜਿਸ ਮਗਰੋਂ ਲੋਕ ਇਕੱਠੇ ਹੋਏ। ਪਹਿਲਾਂ ਉਸ ਨੂੰ ਪਿੰਡ ਦੇ ਕਿਸੇ ਬਾਬੇੇ ਕੋਲ ਲੈ ਗਏ, ਬਾਅਦ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਨੇ ਦਮ ਤੋੜ ਦਿੱਤਾ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ