22 ਸਾਲ ਦੇ ਨੌਜਵਾਨ ਦੀ ਡਰੱਗ ਓਵਰਡੋਜ਼ ਨੇ ਲਈ ਜਾਨ, ਮਾਂ ਦਾ ਆਰੋਪ – ਦੋਸਤਾਂ ਨੇ ਲਗਾਇਆ ਹੈ ਨਸ਼ੇ ਦਾ ਟੀਕਾ

0
1908

ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 22 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨੇ ਜਾਨ ਲੈ ਗਈ। ਜਾਂਚ ਦੌਰਾਨ ਮ੍ਰਿਤਕ ਦੇ ਸੱਜੇ ਹੱਥ ‘ਤੇ ਟੀਕੇ ਦਾ ਨਿਸ਼ਾਨ ਸੀ। ਇਸ ਦੌਰਾਨ ਸਾਹਮਣੇ ਆਇਆ ਕਿ ਉਸ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਗਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਰਿਸ਼ਤੇਦਾਰਾਂ ਨੇ ਨੌਜਵਾਨ ਦੀ ਮੌਤ ਲਈ ਉਸਦੇ ਜਾਣਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਭੂੰਦੜ ਦੀ ਰਹਿਣ ਵਾਲੀ ਮਨਜੀਤ ਕੌਰ ਨੇ ਥਾਣਾ ਬਾਲਿਆਂਵਾਲੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੀ 4 ਫਰਵਰੀ ਨੂੰ ਉਸ ਦੇ ਲੜਕੇ ਲਵਪ੍ਰੀਤ ਸਿੰਘ ਨੂੰ ਮੁਲਜ਼ਮ ਸੁਖਪ੍ਰੀਤ ਸਿੰਘ ਨਾਲ ਕਿਸੇ ਜ਼ਰੂਰੀ ਕੰਮ ਲਈ ਲੈ ਗਿਆ। ਇਸ ਤੋਂ ਬਾਅਦ ਉਸ ਦੇ ਲੜਕੇ ਲਵਪ੍ਰੀਤ ਦੀ ਲਾਸ਼ ਪਿੰਡ ਢੱਡੇ ਨੇੜੇ ਵਹਿੰਦੇ ਰਜਵਾਹੇ ਤੋਂ ਬਰਾਮਦ ਹੋਈ।