ਕੈਨੇਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਦੇਸ਼ਾਂ ‘ਚ ਨਿੱਤ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਉਂਦੀ ਹੈ। ਹੁਣ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਚੰਗੇ ਭਵਿੱਖ ਲਈ ਕੈਨੇਡਾ ਗਏ 24 ਸਾਲ ਦੇ ਪੰਜਾਬੀ ਨੌਜਵਾਨ ਜਸਦੀਪ ਸਿੰਘ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।
ਜਸਦੀਪ ਸਿੰਘ ਦਾ ਬੀਤੀ ਰਾਤ ਸਮਰਸਾਈਡ ਪ੍ਰਿੰਸ ਐਡਵਰਡ ਆਈਲੈਂਡ ਵਿਚ ਦਿਹਾਂਤ ਹੋ ਗਿਆ। ਉਸ ਨੇ ਸੇਂਟ ਲਾਰੈਂਸ ਕਾਲਜ ਕਿੰਗਸਟਨ ਓਨਟਾਰੀਓ ਤੋਂ ਗ੍ਰੈਜੂਏਸ਼ਨ ਕੀਤੀ ਸੀ। ਉਸ ਦੀ ਲਾਸ਼ ਘਰ ਭੇਜਣ ਲਈ ਸਾਥੀਆਂ ਵਲੋਂ ਸਹਿਯੋਗ ਕੀਤਾ ਜਾ ਰਿਹਾ ਹੈ।