ਬਠਿੰਡਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਠਿੰਡਾ ਦੇ ਮੌੜ ਬਲਾਕ ਦੇ ਪਿੰਡ ਮਾਇਸਰਖਾਨਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੰਤ ਸਿੰਘ (24) ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਬੀਤੇ ਦਿਨ ਚਿੱਟੇ ਦਾ ਟੀਕਾ ਲਗਾਉਣ ਤੋਂ ਬਾਅਦ ਬੇਹੋਸ਼ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿਚ ਦਾਖਲ ਕਰਵਾਇਆ ਜਿਥੇ ਉਸ ਦੀ ਮੌਤ ਹੋ ਗਈ। ਕੋਟਫੱਤਾ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ‘ਤੇ ਪਿੰਡ ਮਾਇਸਰਖਾਨਾ ਦੇ ਹੀ ਇਕ ਵਿਅਕਤੀ ‘ਤੇ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ।