25 ਸਾਲਾ ਵਿਆਹੁਤਾ ਨੇ ਭੇਦਭਰੇ ਹਾਲਾਤਾਂ ‘ਚ ਦਿੱਤੀ ਜਾਨ, ਸਹੁਰਿਆਂ ‘ਤੇ ਲੱਗਾ ਮਾਰਨ ਦਾ ਦੋਸ਼

0
491

ਚੰਡੀਗੜ੍ਹ | ਇਥੇ 25 ਸਾਲਾ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੇਕੇ ਪੱਖ ਨੇ ਸਹੁਰੇ ਵਾਲਿਆਂ ‘ਤੇ ਕਤਲ ਦਾ ਦੋਸ਼ ਲਾਇਆ ਹੈ। ਫਿਲਹਾਲ ਮ੍ਰਿਤਕਾ ਦੀ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।

ਮ੍ਰਿਤਕਾ ਦੀ ਪਛਾਣ ਸ਼ਿਵਾਨੀ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਅਮੇਠੀ ਦੀ ਰਹਿਣ ਵਾਲੀ ਸੀ। ਉਸ ਦਾ ਵਿਆਹ ਨਵੰਬਰ 2021 ਵਿੱਚ ਸੈਕਟਰ 56 ਦੀ ਸੰਨੀ ਨਾਲ ਹੋਇਆ ਸੀ। ਉਸ ਦੇ ਸਹੁਰੇ ਸ਼ਿਵਾਨੀ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਲੈ ਗਏ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਉੱਤਰ ਪ੍ਰਦੇਸ਼ ਤੋਂ ਉਸ ਦੇ ਪਰਿਵਾਰਕ ਮੈਂਬਰ ਵੀ ਪਹੁੰਚ ਗਏ। ਮ੍ਰਿਤਕ ਦਾ 4 ਮਹੀਨੇ ਦਾ ਬੱਚਾ ਵੀ ਹੈ।

ਮ੍ਰਿਤਕਾ ਦੇ ਭਰਾ ਵਰਿੰਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼ਿਵਾਨੀ ਦਾ ਪਤੀ ਵਿਆਹ ਤੋਂ ਬਾਅਦ ਹੀ ਉਸ ਨਾਲ ਕੁੱਟਮਾਰ ਕਰਦਾ ਸੀ। ਉਹ ਉਸ ਨੂੰ ਬਹੁਤ ਤੰਗ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਸ਼ਿਵਾਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਪਰ ਸ਼ਿਵਾਨੀ ਫਾਹਾ ਨਹੀਂ ਲਗਾ ਸਕਦੀ। ਮ੍ਰਿਤਕ ਦੇ ਪਰਿਵਾਰ ਵਾਲੇ ਇਸ ਨੂੰ ਸਾਜ਼ਿਸ਼ ਦੱਸ ਰਹੇ ਹਨ। ਦੂਜੇ ਪਾਸੇ ਸੈਕਟਰ 56 ਪਲਸੌਰਾ ਚੌਕੀ ਦੇ ਇੰਚਾਰਜ ਦਲਜੀਤ ਸਿੰਘ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗਾ।