ਕੈਨੇਡਾ ਪਹੁੰਚਦੇ ਹੀ ਦਿਲ ਦਾ ਦੌਰਾ ਪੈਣ ਨਾਲ 25 ਸਾਲਾਂ ਨੌਜਵਾਨ ਦੀ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

0
8363

ਸ੍ਰੀ ਮੁਕਤਸਰ ਸਾਹਿਬ, 3 ਮਾਰਚ | ਜ਼ਿਲੇ ਦੇ ਪਿੰਡ ਗੰਧੜ੍ਹ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ ਹੈ। ਨੌਜਵਾਨ ਦੋ ਦਿਨ ਪਹਿਲਾਂ ਹੀ ਪਿੰਡ ਤੋਂ ਕੈਨੇਡਾ ਲਈ ਰਵਾਨਾ ਹੋਇਆ ਸੀ। ਇਸ ਦੌਰਾਨ ਪਹੁੰਚਦੇ ਹੀ ਹਾਰਟ ਅਟੈਕ ਨਾਲ ਉਸ ਦੀ ਮੌਤ ਹੋ ਗਈ।

ਨੌਜਵਾਨ ਕਮਲਜੀਤ ਸਿੰਘ ਸਿਵੀਆ (25) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅਜੇ ਦੋ ਦਿਨ ਪਹਿਲਾਂ ਹੀ ਉਹ ਆਪਣੇ ਪਿੰਡ ਗੰਧੜ੍ਹ ਤੋਂ ਦਿੱਲੀ ਹਵਾਈ ਅੱਡੇ ਤੋਂ ਕੈਨੇਡਾ ਜਾਣ ਲਈ ਰਵਾਨਾ ਹੋਇਆ ਸੀ।

ਸਵੇਰ ਵੇਲੇ ਕੈਨੇਡਾ ਪਹੁੰਚ ਕੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਵੀ ਕੀਤੀ ਕਿ ਮੈਂ ਸਹੀ ਸਲਾਮਤ ਆਪਣੇ ਟਿਕਾਣੇ ’ਤੇ ਪਹੁੰਚ ਗਿਆ ਹਾਂ। ਉੱਥੇ ਪਹੁੰਚ ਕੇ ਉਸ ਨੇ ਕੌਫੀ ਹੀ ਪੀਤੀ ਸੀ ਕਿ ਦਿਲ ਦਾ ਦੌਰਾ ਪੈ ਗਿਆ। ਮਰਨ ਵਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਭੈਣਾਂ ਦਾ ਭਰਾ ਸੀ।,