ਮੋਗਾ | ਕੈਨੇਡਾ ਤੋਂ ਇਕ ਹੋਰ ਮਾੜੀ ਖਬਰ ਆਈ ਹੈ, ਉਥੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਸਰੀ ‘ਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ। ਉਸ ਦੀ ਉਮਰ 28 ਸਾਲਾਂ ਦੀ ਸੀ ਅਤੇ ਉਹ ਦਸੰਬਰ ਮਹੀਨੇ ਹੀ ਵਿਆਹ ਕਰਵਾਉਣ ਕੈਨੇਡਾ ਗਿਆ ਸੀ। ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ। ਅਮਰਪ੍ਰੀਤ ਅਮਰੀ ਪ੍ਰਸਿੱਧ ਕਬੱਡੀ ਰੇਡਰ ਸੀ।
ਉਹ ਖਿਡਾਰੀ ਦੇ ਤੌਰ ‘ਤੇ ਵਿਦੇਸ਼ ਦੀ ਧਰਤੀ ‘ਤੇ ਰਹਿ ਰਿਹਾ ਸੀ। ਅੱਜ ਜਦੋਂ ਇਸ ਕਬੱਡੀ ਖਿਡਾਰੀ ਦੀ ਦੁੱਖਦਾਈ ਮੌਤ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਨੌਜਵਾਨ ਪੁੱਤ ਨੂੰ ਗੁਆਉਣ ਵਾਲੇ ਪਰਿਵਾਰ ਨੂੰ ਅਸਹਿ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ।