ਪਟਿਆਲਾ | ਪਿੰਡ ਦਫਤੜੀਵਾਲਾ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਜਾਨ ਲੈ ਗਈ। ਏ.ਐਸ.ਆਈ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਚਰਨਜੀਤ ਸਿੰਘ 28 ਸਾਲਾ ਵਾਸੀ ਪਿੰਡ ਬੁਰੜ ਦੇ ਚਚੇਰੇ ਭਰਾ ਜਸਵਿੰਦਰ ਸਿੰਘ ਨੇ ਕਿਹਾ ਕਿ ਸ਼ੁੱਕਰਵਾਰ ਦੇਰ ਸ਼ਾਮ ਚਰਨਜੀਤ ਕਿਸੇ ਕੰਮ ਲਈ ਪਿੰਡ ਤੋਂ ਘੱਗਾ ਵੱਲ ਜਾ ਰਿਹਾ ਸੀ ਕਿ ਦਫਤੜੀਵਾਲਾ ਨੇੜੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਨੌਜਵਾਨ ਇਕਦਮ ਬੇਸੁੱਧ ਹੋ ਗਿਆ।