30 ਸਾਲਾ ਨੌਜਵਾਨ ਨੂੰ ਮਾਰ ਕੇ ਸੁੱਟਿਆ ਨਹਿਰ ‘ਚ, ਨਵਾਂ-ਨਵਾਂ ਹੋਇਆ ਸੀ ਵਿਆਹ

0
1886

ਫਰੀਦਕੋਟ। ਇਥੋਂ ਦੀ ਰਾਜਸਥਾਨ ਨਹਿਰ ਵਿਚੋਂ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਮਿਲੀ ਹੈ। ਨੌਜਵਾਨ ਦੇ ਗਲੇ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਦੇ ਨਿਸ਼ਾਨ ਮਿਲੇ ਹਨ। ਪੁਲਿਸ ਤੇ ਪਰਿਵਾਰ ਨੂੰ ਕਤਲ ਤੋਂ ਬਾਅਦ ਲਾਸ਼ ਨਹਿਰ ਵਿਚ ਸੁੱਟਣ ਦਾ ਸ਼ੱਕ ਲੱਗ ਰਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੋਟਕਪੁਰਾ ਦੇ ਪਿੰਡ ਕੋਠੇ ਵੜਿੰਗ ਵਾਸੀ ਸੁਖਵੀਰ ਸਿੰਘ (30) ਵਜੋਂ ਹੋਈ ਹੈ, ਜਿਸ ਦਾ ਇਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ।


ਪੁਲਿਸ ਨੇ ਲਾਸ਼ ਪਿੰਡ ਮਚਾਕੀ ਮੱਲ ਕੋਲੋਂ ਨਹਿਰ ਵਿਚੋਂ ਬਰਾਮਦ ਕਰ ਕੇ ਪੋਸਟਮਾਰਟਮ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਭੇਜ ਦਿੱਤੀ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਮੋਬਾਇਲ ਦੀ ਪੜਤਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਸੁਖਵੀਰ ਸਿੰਘ ਨੂੰ ਸ਼ਨੀਵਾਰ ਸ਼ਾਮ 4 ਵਜੇ ਦੇ ਕਰੀਬ ਕੁਝ ਵਿਅਕਤੀਆਂ ਨੇ ਫੋਨ ਕਰ ਕੇ ਫ਼ਰੀਦਕੋਟ ਬੁਲਾਇਆ ਸੀ, ਜਿਸ ਤੋਂ ਬਾਅਦ ਤਲਵੰਡੀ-ਫਰੀਦਕੋਟ ਸੜਕ ’ਤੇ ਪੈਂਦੀਆਂ ਨਹਿਰਾਂ ‘ਤੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।