31 ਸਾਲਾ ਪੰਜਾਬੀ ਨੌਜਵਾਨ ਦੀ ਸਪੇਨ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

0
3366

ਸ੍ਰੀ ਮੁਕਤਸਰ ਸਾਹਿਬ | ਵਿਦੇਸ਼ ਜਾਣਾ ਹਰ ਨੌਜਵਾਨ ਚਾਹੁੰਦਾ ਹੈ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਨਾਲ ਪਰਿਵਾਰ ਦੇ ਸਾਰੇ ਸੁਪਨੇ ਟੁੱਟ ਜਾਂਦੇ ਹਨ। ਅਜਿਹੀ ਹੀ ਇਹ ਮੰਦਭਾਗੀ ਖਬਰ ਸਪੇਨ ਤੋਂ ਸਾਹਮਣੇ ਆਈ ਹੈ, ਜਿਥੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ 31 ਸਾਲਾ ਸੰਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ੍ਹ ਨਾਲ ਸਬੰਧਿਤ ਸੀ, ਜੋ ਕਿ ਰੋਜ਼ੀ ਰੋਟੀ ਕਮਾਉਣ ਲਈ ਸਪੇਨ ਗਿਆ ਹੋਇਆ ਸੀ।

ਪਰਿਵਾਰ ਨੇ ਦੱਸਿਆ ਕਿ ਸੰਦੀਪ ਪਿਛਲੇ ਕੁਝ ਮਹੀਨੇ ਪਹਿਲਾਂ ਹੀ ਯੂਕਰੇਨ ਤੋਂ ਸਪੇਨ ਗਿਆ ਸੀ। ਸੰਦੀਪ ਆਪਣੇ ਪਿੱਛੇ ਪਰਿਵਾਰ ਵਿਚ ਮਾਤਾ-ਪਿਤਾ ਤੇ ਇਕ ਭਰਾ ਨੂੰ ਛੱਡ ਗਿਆ ਹੈ।