ਕੈਨੇਡਾ ‘ਚ 38 ਸਾਲ ਦੇ ਪੰਜਾਬੀ ਨੌਜਵਾਨ ਦੀ ਬ੍ਰੇਨ ਹੈਮਰੇਜ ਨਾਲ ਮੌਤ, ਕੰਮ ਕਰਦਿਆਂ ਪਿਆ ਸੀ ਡਿੱਗ

0
1202

ਕੈਨੇਡਾ | ਵਿਦੇਸ਼ ਦੀ ਧਰਤੀ ਤੋਂ ਪੰਜਾਬੀਆਂ ਦੀਆਂ ਮੌਤ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਮੋਹਾਲੀ ਦੇ ਇਕ ਇੰਜੀਨੀਅਰ ਦੀ ਮੌਤ ਹੋਣ ਦੀ ਖਬਰ ਆਈ ਹੈ ।

ਡਾਕਟਰਾਂ ਨੇ ਉਸ ਦੇ ਸਿਰ ਦਾ ਆਪਰੇਸ਼ਨ ਵੀ ਕੀਤਾ ਪਰ ਜਾਨ ਨਹੀਂ ਬਚ ਸਕੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਖਬਰ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਨੌਜਵਾਨ ਇੰਜੀਨੀਅਰ ਅਮਰਿੰਦਰ ਸਿੰਘ (38) ਸਰੀ ਸਥਿਤ ਇਕ ਕੰਪਨੀ ਵਿਚ ਕੰਮ ਕਰਦਾ ਸੀ, ਦੋ ਦਿਨ ਪਹਿਲਾਂ ਡਿਊਟੀ ਦੌਰਾਨ ਉਹ ਡਿੱਗ ਗਿਆ ਸੀ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਤੇ ਉਸ ਨੂੰ ਬ੍ਰੇਨ ਹੈਮਰੇਜ ਦਾ ਦੌਰਾ ਪਿਆ ਦੱਸਿਆ।