ਮਾਮੂਲੀ ਝਗੜੇ ਤੋਂ ਬਾਅਦ 40 ਸਾਲਾ ਵਿਅਕਤੀ ਦੇ ਸਿਰ ‘ਚ ਕਹੀ ਮਾਰ ਕੇ ਮੌਤ ਦੇ ਘਾਟ ਉਤਾਰਿਆ

0
1746

ਗੁਰਦਾਸਪੁਰ (ਜਸਵਿੰਦਰ ਸਿੰਘ ਬੇਦੀ) | ਪਿੰਡ ਨਿੱਕੂ ਸਰਾਂ ‘ਚ ਦੋ ਧਿਰਾਂ ਵਿਚ ਹੋਈ ਖੂਨੀ ਝੜਪ ਵਿੱਚ ਇੱਕ ਚਾਲੀ ਸਾਲਾ ਵਿਅਕਤੀ ਦੇ ਸਿਰ ‘ਤੇ ਕਹੀ ਮਾਰਨ ਕਾਰਨ ਮੌਕੇ ‘ਤੇ ਹੋਈ ਮੌਤ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨੇੜੇ ਡੇਰੇ ‘ਤੇ ਰਹਿੰਦੇ ਬਲਕਾਰ ਸਿੰਘ ਜਗਜੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਖੇਤਾਂ ਵਿੱਚ ਕੰਮ ਕਰ ਰਹੇ ਨਰਿੰਦਰ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸਦੇ ਸਿਰ ਵਿੱਚ ਕਹੀ ਮਾਰ ਕੇ ਨਰਿੰਦਰ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ।

ਐਸਐਚਓ ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਦੋ ਧਿਰਾਂ ਵਿਚਕਾਰ ਲੜਾਈ ਹੋਈ ਹੈ ਜਿਸ ਵਿੱਚ ਨਰਿੰਦਰ ਸਿੰਘ ਦੀ ਮੌਤ ਹੋਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)