ਜਲੰਧਰ . ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੱਧ ਵਿਚ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਕੋਰੋਨਾ 70 ਸਾਲ ਦੇ ਇਕ ਬਜ਼ੁਰਗ ਦੀ ਮੌਤ ਹੋਣ ਦੇ ਨਾਲ 56 ਨਵੇਂ ਮਾਮਲੇ ਸਾਹਮਣੇ ਆਏ ਹਨ।
ਸਿਹਤ ਵਿਭਾਗ ਦੇ ਮੁਤਾਬਿਕ ਅੱਜ ਆਏ ਕੋਰੋਨਾ ਮਰੀਜਾਂ ਵਿਚੋਂ 34 ਪ੍ਰਾਇਵੇਟ ਲੈਬੋਟਰੀ ਤੋਂ ਆਏ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2283 ਹੋ ਗਈ ਹੈ। ਹੁਣ ਤੱਕ ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 53 ਹੋ ਗਈ ਹੈ।