ਹਰਿਆਣਾ, 1 ਨਵੰਬਰ | ਇਥੋਂ ਦੇ ਨੂੰਹ ਜ਼ਿਲੇ ਦੇ ਬਿਛੌਰ ਥਾਣਾ ਖੇਤਰ ਅਧੀਨ ਪੁਨਹਾਣਾ-ਜੁਰਹੇੜਾ ਰੋਡ ‘ਤੇ ਇਕ ਤੇਜ਼ ਰਫਤਾਰ ਬਲੈਰੋ ਨੇ ਸੜਕ ਕਿਨਾਰੇ ਖੜ੍ਹੇ ਤਿੰਨ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ 2 ਭਰਾਵਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉਡ ਗਏ। ਗੱਡੀ ਚਾਲਕ ਮੌਕੇ ‘ਤੇ ਹੀ ਫਰਾਰ ਹੋ ਗਿਆ।
ਜਾਣਕਾਰੀ ਮੁਤਾਬਕ ਧਰਮਵੀਰ, ਧਰਮ ਸਿੰਘ ਤੇ ਅਮਿਤ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਕਾਮਾ ਜਾ ਰਹੇ ਸਨ। ਜਦੋਂ ਉਹ ਪੁਨਹਾੜਾ-ਜੁਰਹੇੜਾ ਰੋਡ ‘ਤੇ ਖੇਲੜਾ ਮੋੜ ‘ਤੇ ਪਹੁੰਚੇ ਤਾਂ ਉਥੇ ਥੋੜ੍ਹੀ ਦੇਰ ਲਈ ਰੁਕੇ। ਉਨ੍ਹਾਂ ਦੱਸਿਆ ਕਿ ਧਰਮਵੀਰ, ਧਰਮਸਿੰਘ ਤੇ ਅਮਿਤ ਸੜਕ ਕਿਨਾਰੇ ਬਾਈਕ ਕੋਲ ਖੜ੍ਹੇ ਸਨ, ਇਸ ਦੌਰਾਨ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਬਲੈਰੋ ਨੇ ਤਿੰਨੋਂ ਭਰਾਵਾਂ ਨੂੰ ਟੱਕਰ ਮਾਰ ਦਿੱਤੀ।
ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਧਰਮਵੀਰ ਤੇ ਧਰਮ ਸਿੰਘ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ।
ਦੂਜੇ ਪਾਸੇ ਅਮਿਤ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਮ੍ਰਿਤਕਾਂ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਗੱਡੀ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ।