ਅਕਾਲੀ ਦਲ ਨੂੰ ਵੱਡਾ ਝਟਕਾ ! ਬੰਗਾ ਤੋਂ ਵਿਧਾਇਕ ਸੁੱਖੀ ‘ਆਪ’ ਸ਼ਾਮਲ, CM ਮਾਨ ਨੇ ਕੀਤਾ ਸਵਾਗਤ

0
2443

ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸਮਾਪਤ ਹੋ ਗਈ। ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਖੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਡਾ. ਅੰਬੇਡਕਰ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਡਾ. ਸੁੱਖੀ ਨੂੰ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਡਾ. ਸੁੱਖੀ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ-ਸਨਮਾਨ ਮਿਲਿਆ ਹੈ ਪਰ ਹਲਕੇ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਸ਼੍ਰੋਮਣੀ ਅਕਾਲੀ ਲਈ ਝਟਕਾ ਮੰਨਿਆ ਜਾ ਰਿਹਾ ਹੈ। ਜਲਦੀ ਹੀ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ।