ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ! ਚੱਬੇਵਾਲ ਤੋਂ ਕਾਂਗਰਸ ਦੇ ਯੂਥ ਪ੍ਰਧਾਨ ਤੇ ਹਲਕਾ ਇੰਚਾਰਜ ‘ਆਪ’ ‘ਚ ਸ਼ਾਮਲ

0
882

ਹੁਸ਼ਿਆਰਪੁਰ, 2 ਨਵੰਬਰ | ਚੱਬੇਵਾਲ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਕਤ ਹਲਕੇ ਤੋਂ ਕਾਂਗਰਸ ਨੂੰ 2 ਵੱਡੇ ਝਟਕੇ ਦਿੱਤੇ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅਤੇ ਚੱਬੇਵਾਲ ਕਾਂਗਰਸ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ।

ਦੋਵਾਂ ਆਗੂਆਂ ਦੀ ਸ਼ਮੂਲੀਅਤ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਹੋਈ। ਸੀਐਮ ਮਾਨ ਨੇ ਕਿਹਾ ਕਿ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਨਾਲ ਉਕਤ ਹਲਕੇ ਵਿਚ ਆਉਣ ਵਾਲੀਆਂ ਚੋਣਾਂ ਵਿਚ ਭਾਰੀ ਬਲ ਮਿਲੇਗਾ। ਯੂਥ ਕਾਂਗਰਸ ਚੱਬੇਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਨ। ਉਨ੍ਹਾਂ ਦੀ ਜੁਆਇਨਿੰਗ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦੀ ਹਾਜ਼ਰੀ ਵਿਚ ਹੋਈ।

CM ਮਾਨ ਨੇ ਕਿਹਾ ਕਿ ਹਲਕਾ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਦੇ ਦੋਨਾਂ ਲੀਡਰਾਂ ਤੋਂ ਭਾਰੀ ਬਲ ਮਿਲੇਗਾ। ਕੁਲਵਿੰਦਰ ਸਿੰਘ ਰਸੂਲਪੁਰੀ ਨੂੰ ਵੀ ‘ਆਪ’ ਵਿੱਚ ਸ਼ਾਮਲ ਕੀਤਾ ਗਿਆ ਹੈ। ਚੱਬੇਵਾਲ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ 35 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਹੋਏ ਸਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)