ਜਲੰਧਰ | ਪਿੰਡ ਦੁਸਾਂਝ ਕਲਾਂ ਦੇ ਇਕ ਗੁਰਦੁਆਰੇ ਦੇ ਹੈੱਡ ਗ੍ਰੰਥੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਾਈ ਸੁਰਿੰਦਰ ਸਿੰਘ ਸੋਢੀ (43) ਵਾਸੀ ਫਿਲੌਰ ਵਜੋਂ ਹੋਈ ਹੈ। ਦੁਸਾਂਝ ਕਲਾਂ ਪਿੰਡ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੁਸਾਂਝ ਦਾ ਜੱਦੀ ਪਿੰਡ ਹੈ।

ਇਹ ਹਾਦਸਾ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ। ਘਟਨਾ ਸਮੇਂ ਮੌਜੂਦ ਲੋਕਾਂ ਨੇ ਗ੍ਰੰਥੀ ਨੂੰ ਹਸਪਤਾਲ ਪਹੁੰਚਾਇਆ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗ੍ਰੰਥੀ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਗੁਰਦੁਆਰਾ ਸਾਹਿਬ ਦੇ ਉਪਰੋਂ ਲੰਘਦੀਆਂ ਹਨ। ਹਰ ਰੋਜ਼ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਰਿੰਦਰ ਸਿੰਘ ਸੋਢੀ ਸਵੇਰੇ 7.30 ਵਜੇ ਨਿਸ਼ਾਨ ਸਾਹਿਬ ਚੜ੍ਹਾ ਰਹੇ ਸਨ। ਇਸ ਦੇ ਨਾਲ ਹੀ ਨਿਸ਼ਾਨ ਸਾਹਿਬ ਦੇ ਖੰਭੇ ਵਿਚ ਬਿਜਲੀ ਦਾ ਕਰੰਟ ਲੱਗ ਗਿਆ। ਇਹ ਬਿਜਲੀ ਦਾ ਝਟਕਾ ਖੰਭੇ ਨੂੰ ਬਿਜਲੀ ਦੀਆਂ ਤਾਰਾਂ ਨੂੰ ਛੂਹਣ ਕਾਰਨ ਲੱਗਾ।

ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਘਟਨਾ ‘ਚ ਝੁਲਸ ਗਏ ਸੁਰਿੰਦਰ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਉਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਤੋਂ ਬਾਅਦ ਹਾਦਸੇ ਦੀ ਸੂਚਨਾ ਸੁਰਿੰਦਰ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ। ਸੁਰਿੰਦਰ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 32 ਸਾਲ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਦਾ ਰਹਿਣ ਵਾਲਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਫਿਲੌਰ ‘ਚ ਕੀਤਾ ਜਾਵੇਗਾ।