Breaking News : ਪੰਜਾਬ ‘ਚ ਮੋਟਰ ਕੁਨੈਕਸ਼ਨਾਂ ਨਾਲ ਜੁੜਿਆ ਵੱਡਾ ਘੁਟਾਲਾ ਆਇਆ ਸਾਹਮਣੇ

0
7096

ਚੰਡੀਗੜ੍ਹ | ਮੋਟਰ ਕੁਨੈਕਸ਼ਨਾਂ ਨਾਲ ਜੁੜਿਆ ਇਕ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਮਾਮਲੇ ਸਾਹਮਣੇ ਆਉਂਦਿਆਂ ਹੀ ਅਧਿਕਾਰੀ ਹਰਕਤ ਵਿਚ ਆ ਗਏ ਹਨ। ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਟੀਮ ਤੋਂ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਵਰਕੌਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਸਾਨਾਂ ਨਾਲ ਹੋਈ ਠੱਗੀ ਦੀ ਉਚ ਪੱਧਰੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ। 

ਕਿਸਾਨ ਆਗੂ ਨੇ ਦੱਸਿਆ ਕਿ ਸਰਕਾਰ ਨੇ ਮੰਗਾਂ ਮੰਨਦੇ ਹੋਏ ਕਿਹਾ ਹੈ ਕਿ ਬਠਿੰਡਾ, ਮਾਨਸਾ, ਬਰਨਾਲਾ ਤੇ ਪੰਜਾਬ ਦੇ ਹੋਰ ਬਹੁਤ ਸਾਰੇ ਇਲਾਕਿਆਂ ਵਿਚ ਕਿਸਾਨਾਂ ਨਾਲ ਮੋਟਰ ਕੁਨੈਕਸ਼ਨ ਮੁੱਲ ਲੈ ਕੇ ਦੇਣ ਦੇ ਨਾਮ ’ਤੇ ਘੁਟਾਲਾ ਹੋਇਆ ਹੈ, ਜਿਸ ਮਾਮਲੇ ਦੀ ਜਾਂਚ ਲਈ ਦੋ ਦਿਨ ਵਿੱਚ ‘ਸਿਟ’ ਦਾ ਗਠਨ ਕਰ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਮੋਟਰਾਂ ਪਾਵਰਕੌਮ ਦੇ ਟਰਾਂਸਫਾਰਮਰ, ਖੰਭੇ ਜਾਂ ਸਟੋਰ ਵਿਚੋਂ ਨਿਕਲੇ ਸਾਮਾਨ ਨਾਲ ਲੱਗੀਆਂ ਹਨ, ਉਨ੍ਹਾਂ ਵਿਚੋਂ ਕਿਸੇ ਵੀ ਕਿਸਾਨ ਦਾ ਮੋਟਰ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ।