ਅਦਾਕਾਰ ਮਿਥੁਨ ਚੱਕਰਵਰਤੀ ਨੂੰ ਵੱਡਾ ਸਦਮਾ, ਪਤਨੀ ਦਾ ਦਿਹਾਂਤ

0
399

ਮੁੰਬਈ, 4 ਨਵੰਬਰ | ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਹੇਲੇਨਾ ਲਿਊਕ ਦਾ 3 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ। ਅਮਿਤਾਭ ਬੱਚਨ ਨਾਲ ‘ਮਰਦ’ ‘ਚ ਨਜ਼ਰ ਆਉਣ ਵਾਲੀ ਅਦਾਕਾਰਾ ਹੇਲੇਨਾ ਪਿਛਲੇ ਕਈ ਸਾਲਾਂ ਤੋਂ ਅਮਰੀਕਾ ‘ਚ ਰਹਿ ਰਹੀ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਸ਼ਹੂਰ ਡਾਂਸਰ ਅਤੇ ਅਭਿਨੇਤਰੀ ਕਲਪਨਾ ਅਈਅਰ ਨੇ ਇੱਕ ਪੋਸਟ ਵਿਚ ਸਾਂਝੀ ਕੀਤੀ ਹੈ।

ਖਬਰਾਂ ਮੁਤਾਬਕ 68 ਸਾਲਾ ਸਾਬਕਾ ਅਦਾਕਾਰਾ ਹੇਲੇਨਾ ਲਿਊਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ, ਹਾਲਾਂਕਿ ਉਨ੍ਹਾਂ ਨੇ ਲਾਪਰਵਾਹੀ ਨਾਲ ਡਾਕਟਰਾਂ ਕੋਲ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਫਿਲਹਾਲ ਉਨ੍ਹਾਂ ਦੀ ਮੌਤ ਦਾ ਸਹੀ ਕਾਰਨ ਸਾਹਮਣੇ ਨਹੀਂ ਆਇਆ ਹੈ।