ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ ! ‘ਆਪ’ ਤੋਂ ਨਾਰਾਜ਼ ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਕੀਤਾ ਇਹ ਐਲਾਨ

0
648

ਧੂਰੀ, 22 ਅਕਤੂਬਰ | ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ ਮਚ ਗਈ ਹੈ। ਸਾਬਕਾ ਵਿਧਾਇਕ ਦਲਬੀਰ ਗੋਲਡੀ ਦਾ ਧਮਾਕੇਦਾਰ ਬਿਆਨ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਕਿਸੇ ਪਾਰਟੀ ਦਾ ਹਿੱਸਾ ਨਾ ਹੋਣ ਦਾ ਐਲਾਨ ਕੀਤਾ ਹੈ। ਉਹ 6 ਮਹੀਨਿਆਂ ਤੋਂ ਘਰ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ 2027 ਵਿਚ ਧੂਰੀ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਜੇਕਰ ਧੂਰੀ ਤੋਂ ਸੀ.ਐਮ. ਖਿਲਾਫ ਚੋਣ ਲੜਨੀ ਪਈ ਤਾਂ ਉਹ ਲੜਣਗੇ। ਫਿਲਹਾਲ ਉਨ੍ਹਾਂ ਦਾ ਕਾਂਗਰਸ ਨਾਲ ਕੋਈ ਤਾਲਮੇਲ ਨਹੀਂ ਹੈ। ਕਾਂਗਰਸ ਛੱਡਣ ਨਾਲ ਉਨ੍ਹਾਂ ਦੇ ਚਰਿੱਤਰ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੇ ਸ਼ਬਦਾਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦਲਬੀਰ ਗੋਲਡੀ ਆਮ ਆਦਮੀ ਪਾਰਟੀ ਛੱਡ ਚੁੱਕੇ ਹਨ।

ਦੱਸਿਆ ਜਾ ਰਿਹਾ ਹੈ ਕਿ ਦਲਬੀਰ ਗੋਲਡੀ ਸੰਗਰੂਰ ਤੋਂ ਉਮੀਦਵਾਰ ਸਨ, ਜਿਥੋਂ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਦਲਬੀਰ ਗੋਲਡੀ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ। ਬਰਨਾਲਾ ਬਾਰੇ ਉਨ੍ਹਾਂ ਕਿਹਾ ਕਿ ਜੋ ਵੀ ਉਨ੍ਹਾਂ ਨੂੰ ਚੰਗਾ ਲੱਗੇਗਾ, ਉਹ ਚੋਣ ਪ੍ਰਚਾਰ ਕਰਨਗੇ। ਦਲਬੀਰ ਗੋਲਡੀ ਧੂਰੀ ਤੋਂ ਕਾਂਗਰਸੀ ਵਿਧਾਇਕ ਰਹਿ ਚੁੱਕੇ ਹਨ। ਉਹ ਵਿਦਿਆਰਥੀ ਸਿਆਸਤਦਾਨ ਹਨ ਅਤੇ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਦੱਸ ਦੇਈਏ ਕਿ ਹਾਲ ਹੀ ‘ਚ ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣ ‘ਚ 4 ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਸ ‘ਚ ਬਰਨਾਲਾ ਤੋਂ ਹਰਿੰਦਰ ਸਿੰਘ ਨੂੰ ਮੈਦਾਨ ‘ਚ ਉਤਾਰਿਆ ਗਿਆ ਸੀ। ਉਨ੍ਹਾਂ ਦੇ ਬਿਆਨ ਤੋਂ ਲੱਗਦਾ ਹੈ ਕਿ ਉਹ ਪਾਰਟੀ ਤੋਂ ਨਾਰਾਜ਼ ਹਨ।