ਲੁਧਿਆਣਾ, 19 ਜੁਲਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਤਰੀਕੇ ਨਾਲ ਉਦਘਾਟਨ ਕਰਨਗੇ। ਇਸ ਸਬੰਧੀ ਐਲਾਨ ਕੈਬਨਿਟ ਮੰਤਰੀ ਸੰਦੀਪ ਅਰੋੜਾ ਵੱਲੋਂ ਲੁਧਿਆਣਾ ਵਿਖੇ ਕੀਤਾ ਗਿਆ। ਅਰੋੜਾ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਮੌਕੇ ਅਰੋੜਾ ਨੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵੀ ਜਾਣਕਾਰੀ ਦਿੱਤੀ, ਜਿੱਥੇ ਉਹਨਾਂ ਨੇ ਬੁੱਢੇ ਨਾਲੇ ਦੀ ਸਫਾਈ ਨੂੰ ਲੈ ਕੇ ਚੱਲ ਰਹੇ ਪ੍ਰੋਜੈਕਟ ਬਾਰੇ ਦੱਸਿਆ। ਉਥੇ ਹੀ ਹਲਵਾਰਾ ਏਅਰਪੋਰਟ ਨੂੰ ਲੈ ਕੇ ਉਹਨਾਂ ਨੇ ਦੱਸਿਆ ਕਿ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਵਰਚੁਅਲ ਤਰੀਕੇ ਨਾਲ ਉਦਘਾਟਨ ਕਰ ਸਕਦੇ ਹਨ, ਜਦਕਿ ਇੱਥੋਂ ਫਲਾਈਟਾਂ ਦੇ ਸੰਚਾਲਨ ਸਬੰਧੀ ਬਾਅਦ ‘ਚ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਵੱਖ-ਵੱਖ ਮੁੱਦਿਆਂ ‘ਤੇ ਜਾਣਕਾਰੀ ਵੀ ਦਿੱਤੀ।