ਹੁਸ਼ਿਆਰਪੁਰ, 8 ਦਸੰਬਰ | ਹੁਸ਼ਿਆਰਪੁਰ-ਚਿੰਤਪੂਰਨੀ ਰੋਡ ‘ਤੇ ਪਿੰਡ ਆਦਮਵਾਲ ‘ਚ ਹਾਈਵੇ ‘ਤੇ ਮੋਟਰਸਾਈਕਲ ਅਤੇ ਬੱਸ ਵਿਚਾਲੇ ਟੱਕਰ ਹੋ ਗਈ, ਜਿਸ ‘ਚ ਬਾਈਕ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਵੀਰ ਵਾਸੀ ਪਿੰਡ ਬੂਰੇ ਜੱਟਾਂ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ।
ਉਧਰ ਸਦਰ ਥਾਣਾ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚਿੰਤਪੂਰਨੀ ਰੋਡ ‘ਤੇ ਪੈਂਦੇ ਪਿੰਡ ਆਦਮਵਾਲ ‘ਚ ਹਾਦਸਾ ਵਾਪਰ ਗਿਆ ਹੈ ਅਤੇ ਮੌਕੇ ‘ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਰਨਵੀਰ ਪੁੱਤਰ ਸਿਮਰਨਜੀਤ ਸਿੰਘ ਵਾਸੀ ਪਿੰਡ ਬੂਰੇ ਜੱਟਾਂ ਵਜੋਂ ਹੋਈ ਹੈ।