ਲੁਧਿਆਣਾ ‘ਚ ਪਟਾਕੇ ਚਲਾਉਣ ਨੂੰ ਲੈ ਕੇ 2 ਧਿਰਾਂ ਵਿਚਾਲੇ ਹੋਈ ਖੂਨੀ ਝੜਪ

0
207

ਲੁਧਿਆਣਾ, 31 ਅਕਤੂਬਰ | ਸ਼ਿਮਲਾਪੁਰੀ ਇਲਾਕੇ ਵਿਚ ਦੋ ਧਿਰਾਂ ਵਿਚ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੇਤਨ ਨੇ ਮੰਗਲਵਾਰ ਦੇਰ ਰਾਤ ਪਟਾਕੇ ਚਲਾਏ ਤਾਂ ਆਸ-ਪਾਸ ਦੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚ ਲੜਾਈ ਹੋ ਗਈ ਅਤੇ ਇੱਕ ਧਿਰ ਨੇ ਦੂਜੀ ਧਿਰ ’ਤੇ ਗੰਭੀਰ ਦੋਸ਼ ਲਾਏ।

ਅਨਮੋਲ ਨੇ ਦੱਸਿਆ ਕਿ ਜਦੋਂ ਮੇਰਾ ਭਰਾ ਦੁਕਾਨ ‘ਤੇ ਬੈਠਾ ਸੀ ਤਾਂ ਦੂਜੀ ਧਿਰ ਦੇ ਕਰੀਬ 10 ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਦੀ ਵੀਡੀਓ ਦੁਕਾਨ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ। ਦੇਰ ਰਾਤ ਦੋਵਾਂ ਧਿਰਾਂ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਪੁਲਿਸ ਨੇ ਦੱਸਿਆ ਕਿ ਦੋਵੇਂ ਧਿਰਾਂ ਇਕ-ਦੂਜੇ ‘ਤੇ ਗਾਲੀ-ਗਲੋਚ ਦੇ ਦੋਸ਼ ਲਗਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।