ਨਵੀਂ ਦਿੱਲੀ | ਦਿੱਲੀ ਦੇ ਪੁਸ਼ਪ ਵਿਹਾਰ ਦੇ ਅੰਮ੍ਰਿਤਾ ਸਕੂਲ ਨੂੰ ਮੰਗਲਵਾਰ ਸਵੇਰੇ ਇਕ ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਕਾਰਨ ਪੂਰੇ ਸਕੂਲ ਵਿਚ ਹੜਕੰਪ ਮੱਚ ਗਿਆ।
ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਤੇ ਬੰਬ ਨਿਰੋਧਕ ਦਸਤਾ ਸਕੂਲ ਪਹੁੰਚ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਕੂਲ ਨੂੰ ਸਾਵਧਾਨੀ ਦੇ ਤੌਰ ‘ਤੇ ਖਾਲੀ ਕਰਵਾ ਲਿਆ ਗਿਆ ਹੈ ਅਤੇ ਪੁਲਿਸ ਸਕੂਲ ਦੀ ਜਾਂਚ ਕਰ ਰਹੀ ਹੈ।