ਨਕੋਦਰ ‘ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

0
432

ਜਲੰਧਰ. ਬੁਧਵਾਰ ਦੇਰ ਰਾਤ ਨਕੋਦਰ ਦੇ ਬੀਰ ਪਿੰਡ ਵਿੱਚ 26 ਸਾਲਾ ਇੱਕ ਨੌਜਵਾਨ ਨੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਫਾਹਾ ਲਾ ਕੇ ਆਤਮ ਹੱਤਿਆ ਕਰ ਲਈ। ਜਾਣਕਾਰੀ ਦਿੰਦੇ ਨਕੋਦਰ ਸਦਰ ਥਾਣੇ ਦੇ ਐੱਸ ਐੱਚ ਓ ਵਿਨੋਦ ਕੁਮਾਰ ਨੇ ਦੱਸਿਆ ਕਿ ਨੌਜਵਾਨ ਦੀ ਪਹਿਚਾਣ ਮਨਜਿੰਦਰ ਸਿੰਘ ਪੁੱਤਰ ਗਿਆਨ ਚੰਦ ਦੇ ਤੌਰ ਤੇ ਹੋਈ ਹੈ। ਲਾਸ਼ ਦਾ ਪੋਸਟਮਾਰਟਮ ਕਰਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਨੂੰ ਪਹਿਲਾਂ ਨਸ਼ੇ ਦੀ ਲੱਤ ਸੀ। ਮਾਪਿਆਂ ਦਾ ਇਕੱਲਾ ਪੁੱਤਰ ਸੀ ਅਤੇ ਅੱਜ ਕੱਲ੍ਹ ਪਰੇਸ਼ਾਨ ਰਹਿੰਦਾ ਸੀ। ਨਕੋਦਰ ਪੁਲਿਸ ਵੱਲੋਂ 174 ਦੀ ਕਾਰਵਾਈ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਮਾਂ ਰਾਣੀ ਦਾ ਘਰ ਵਿੱਚ ਰੋ-ਰੋ ਕੇ ਬੁਰਾ ਹਾਲ ਹੈ ।