ਹੁਸ਼ਿਆਰਪੁਰ, 15 ਫਰਵਰੀ| ਇਟਲੀ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵੈਰੋਨਾ ਜ਼ਿਲ੍ਹੇ ਦੇ ਸ਼ਹਿਰ ਮੌਂਤੇਕੀਆ ਕਰੋਸਾਰਾ ਵਿਖੇ ਵਾਪਰੇ ਇਸ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਅਵਜੀਤ ਸਿੰਘ ਦੀ ਜਾਨ ਚਲੀ ਗਈ ਹੈ।
ਇਹ ਹਾਦਸਾ ਮੰਗਲਵਾਰ ਸ਼ਾਮ ਲਗਭਗ 7 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਉਕਤ ਨੌਜਵਾਨ ਆਪਣੀ ਕਾਰ ਵਿਚ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਉਸ ਦੀ ਕਾਰ ਅਤੇ ਸਾਹਮਣੇ ਤੋਂ ਆ ਰਹੀ ਇਕ ਹੋਰ ਕਾਰ ਆਪਸ ਵਿਚ ਟਕਰਾ ਗਈਆਂ ਅਤੇ ਅਭਜੀਤ ਸਿੰਘ ਦੀ ਕਾਰ ਸੜਕ ਤੋਂ ਬਾਹਰ ਨਿਕਲ ਕੇ ਬੁਰੀ ਤਰਾਂ ਤਹਿਸ-ਨਹਿਸ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਅਵਜੀਤ ਦੀ ਕਾਰ ਨੂੰ ਅੱਗ ਲੱਗ ਗਈ, ਜ਼ਿਆਦਾ ਸੱਟ ਲੱਗਣ ਕਾਰਨ ਅਵਜੀਤ ਸਿੰਘ ਨੂੰ ਬਚਾਇਆ ਨਹੀਂ ਜਾ ਸਕਿਆ।
ਅਵਜੀਤ ਸਿੰਘ ਦੀ ਉਮਰ ਅਜੇ ਸਿਰਫ਼ 31 ਸਾਲ ਸੀ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੱਸ ਦੇਈਏ ਕਿ ਅਵਜੀਤ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਧਾਲਾ ਜੱਟਾਂ ਪਿੰਡ ਨਾਲ ਸਬੰਧਤ ਸੀ। ਉਹ ਅਪਣੇ ਪਿਤਾ ਸਖਵਿੰਦਰ ਸਿੰਘ ਨਾਲ ਇਟਲੀ ਦੇ ਵੈਰੋਨਾ ਜ਼ਿਲ੍ਹੇ ਦੇ ਪਿੰਡ ਸਨਜੁਆਨੀ ਇਲਾਰਿਉਨੇ ਰਹਿੰਦਾ ਸੀ। ਮ੍ਰਿਤਕ ਇਥੇ ਬੈਲਡਿੰਗ ਦਾ ਕੰਮ ਕਰਦਾ ਸੀ।